Breaking News
Smart Media Dashmesh Mohali Walk Smart Media Insurance Point Hardev Singh Ubha

ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ : ਹਰਦੇਵ ਉੱਭਾ

ਚੰਡੀਗੜ੍ਹ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਕੇਂਦਰੀ ਬਜਟ ‘ਤੇ ਆਪਣੀ ਪ੍ਰਤੀਕਿਰਿਆ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈਆਂ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋ ਪੇਸ਼ ਕੀਤਾ ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਉਹਨਾਂ ਕਿਹਾ ਕਿ ਇਹ ਬਜਟ ਆਮ ਲੋਕਾਂ ਦੇ ਲਈ ਤੋਹਫਾ ਹੈ ਅਤੇ ਇਸ ਬਜਟ ਨਾਲ ਨੌਜਵਾਨ, ਗਰੀਬ, ਕਿਸਾਨ, ਔਰਤਾਂ, ਵਿਉਪਾਰੀਆਂ, ਉਦਯੋਗਪਤੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਤੇ ਖੇਤਰਾਂ ਦਾ ਵਿਕਾਸ ਕਰੇਗਾ।

Leave a Reply

Your email address will not be published. Required fields are marked *