Breaking News
Smart Media Dashmesh Insurance Point

ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 11 ਫਰਵਰੀ, ਪੰਜਾਬੀ ਦੁਨੀਆ ਬਿਊਰੋ :ਦਿੱਲੀ ‘ਚ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕਪੂਰਥਲਾ ਹਾਊਸ ਵਿਖੇ ਹੋਵੇਗੀ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਦਿੱਲੀ ‘ਚ ਅੱਜ ਮੰਗਲਵਾਰ ਨੂੰ ਵਿਧਾਇਕਾਂ ਦੀ ਕੇਜਰੀਵਾਲ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸੋਮਵਾਰ ਦੁਪਹਿਰ ਨੂੰ ਕੁਝ ਵਿਧਾਇਕ ਦਿੱਲੀ ਪਹੁੰਚ ਗਏ ਸਨ ਅਤੇ 10 ਤੋਂ 12 ਵਿਧਾਇਕ ਸ਼ਾਮ 6 ਵਜੇ ਤੱਕ ਦਿੱਲੀ ਪਹੁੰਚ ਗਏ ਸਨ।

ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਇਸ ਦੌਰਾਨ ਪੰਜਾਬ ਦੇ ‘ਆਪ’ ਆਗੂਆਂ ਨੇ ਇਸ ਮੀਟਿੰਗ ਨੂੰ ਪਾਰਟੀ ਦੀ ਰੁਟੀਨ ਮੀਟਿੰਗ ਦੱਸਿਆ ਹੈ।

ਦੱਸਣਯੋਗ ਹੈ ਕਿ ਇਸੇ ਕਰਕੇ ਸੀਐਮ ਮਾਨ ਨੇ 10 ਫਰਵਰੀ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਸੀ।

Leave a Reply

Your email address will not be published. Required fields are marked *