Breaking News
Smart Media Dashmesh Mohali Walk Smart Media Insurance Point Hardev Singh Ubha

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ।

ਦੱਸਣਯੋਗ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਇਕ ਪੋਸਟ ਪਾਈ ਗਈ ਸੀ, ਜਿਸ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦਿੱਤਾ ਹੈ। ਧਾਮੀ ਨੇ ਕਿਹਾ ਕਿ ਉਹ ਜਥੇਦਾਰ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ। ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਖੁਦ ਨੂੰ 7 ਮੈਂਬਰੀ ਕਮੇਟੀ ਤੋਂ ਫਾਰਗ ਕਰਨ ਦੀ ਵੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *