Breaking News
Dashmesh GS Electricals Verka Smart Media Insurance Point Tav Prasad

ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਡੀਸੀ ਦੀ ਨਿਯੁਕਤੀ

ਚੰਡੀਗੜ੍ਹ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡੀਸੀ ਲਗਾਇਆ ਗਿਆ ਹੈ। 2015 ਬੈਚ ਦੇ ਆਈਏਐਸ ਅਧਿਕਾਰੀ ਅਭਿਜੀਤ ਕਪਿਲਿਸ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਗਿਆ ਹੈ। 

ਦੱਸਣਯੋਗ ਹੈ ਕਿ ਸਾਫ-ਸੁਥਰੇ ਅਕਸ ਵਾਲੇ ਆਈਏਐਸ ਅਧਿਕਾਰੀ ਸ੍ਰੀ ਅਭਿਜੀਤ ਇਸ ਤੋਂ ਪਹਿਲਾਂ ਕਈ ਉਚ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ।

ਇਸ ਲਈ ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀ ਅਭਿਜੀਤ ਕਪਿਲਿਸ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡੀਸੀ ਲਗਾਇਆ ਗਿਆ ਹੈ।

Leave a Reply

Your email address will not be published. Required fields are marked *