Breaking News
Smart Media Dashmesh Mohali Walk Smart Media Insurance Point Hardev Singh Ubha

ਐਸਡੀਐਮ ਮੁਹਾਲੀ ਨੇ ਅੱਗ ਨਾਲ ਸੜੀਆਂ ਝੌਂਪੜੀਆਂ ਦਾ ਕੀਤਾ ਦੌਰਾ

ਮੋਹਾਲੀ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ ; 

ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਭੋਜਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘਰੇਲੂ ਸਮਾਨ ਦੇ ਨੁਕਸਾਨ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।

Leave a Reply

Your email address will not be published. Required fields are marked *