Breaking News
Smart Media Dashmesh Mohali Walk Smart Media Insurance Point Hardev Singh Ubha

‘ਆਪ’ ਸਰਕਾਰ ਦੇ ਰਾਜ ਵਿੱਚ ਢਹਿ-ਢੇਰੀ ਹੋਇਆ ਪੰਜਾਬ ਦਾ ਸਿਹਤ ਵਿਭਾਗ: ਬਲਬੀਰ ਸਿੱਧੂ

ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਉਰੋ ਡਿਵੈਲਪਮੈਂਟ ਡਿਸਆਰਡਰ ਇਮਾਰਤ ਬਣ ਰਹੀ ਹੈ ਖੰਡਰ

ਚੰਡੀਗੜ੍ਹ, 21 ਫ਼ਰਵਰੀ, ਮਨਜੀਤ ਸਿੰਘ ਚਾਨਾ : 

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਆਪ ਸਰਕਾਰ ਦੀਆਂ ਸਿਹਤ ਵਿਭਾਗ ਨੂੰ ਲੈ ਕੇ ਖੋਖਲੀਆਂ ਨੀਤੀਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਸੈਕਟਰ-79 ਵਿੱਚ ਸਥਿਤ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਉਰੋਂ ਡਿਵੈਲਪਮੈਂਟ ਡਿਸਆਰਡਰ ਇਮਾਰਤ ਜੋ ਕਿ ਉਨ੍ਹਾਂ ਦੀ ਸਰਕਾਰ ਵਲੋਂ ਬਣਾਈ ਗਈ ਸੀ, ਉਹ ਇਮਾਰਤ ਹੁਣ ਆਪ ਸਰਕਾਰ ਦੇ ਹੇਠਾਂ ਖੰਡਰ ਵਿੱਚ ਬਦਲ ਰਹੀ ਹੈ।

ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ,” ਪੰਜਾਬ ਦੇ ਸਿਹਤ ਵਿਭਾਗ ਦੀ ਸਥਿਤੀ ਢਹਿ-ਢੇਰੀ ਹੁੰਦੀ ਜਾ ਰਹੀ ਹੈ, ਹਸਪਤਾਲਾਂ ਦੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਹੋ ਚੁੱਕਿਆ ਹੈ ਜੋ ਕਿ ਆਪ ਸਰਕਾਰ ਦੀ ਸਿਹਤ ਵਿਭਾਗ ਨੂੰ ਲੈ ਕੇ ਅਣਗਹਿਲੀ ਨੂੰ ਦਰਸਾਉਂਦਾ ਹੈ।

ਆਪ ਸਰਕਾਰ ‘ਤੇ ਤੰਜ ਕਸਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਹਸਪਤਾਲ ਖ਼ਾਸ ਤੌਰ ‘ਤੇ ਔਟੀਜ਼ਮ ਅਤੇ ਹੋਰ ਮਾਨਸਿਕ ਵਿਕਾਸ ਸੰਬੰਧੀ ਪ੍ਰਤਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਾਇਆ ਗਿਆ ਸੀ ਜੋ ਕਿ ਹੁਣ ਆਪ ਸਰਕਾਰ ਦੇ ਹੇਠਾਂ ਬਰਬਾਦ ਹੁੰਦਾ ਜਾ ਰਿਹਾ ਹੈ।

ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚ ਨਿੱਜੀ ਦਿਲਚਸਪੀ ਲੈਣ ਅਤੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਨਿਰਦੇਸ਼ ਦੇਣ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਸ ਪ੍ਰੋਜੈਕਟ ਨੂੰ ਤੁਰੰਤ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਜ਼ਰੂਰੀ ਹੈ।

Leave a Reply

Your email address will not be published. Required fields are marked *