Breaking News
Dashmesh GS Electricals Verka Smart Media Insurance Point Tav Prasad

ਕੇਂਦਰ ਅਤੇ ਕਿਸਾਨਾਂ ਵਿਚਕਾਰ 6ਵੇਂ ਦੌਰ ਦੀ ਮੀਟਿੰਗ ਅੱਜ

ਚੰਡੀਗੜ੍ਹ, 22 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਕਿਸਾਨੀ ਮਸਲਿਆਂ ਤੇ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੇਂਦਰ ਵਿਚਕਾਰ 6ਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ ਕਿਸਾਨ ਆਗੂ, ਸਾਂਝੇ ਕਿਸਾਨ ਮੋਰਚੇ (ਗੈਰ-ਸਿਆਸੀ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ।

ਮੀਟਿੰਗ ਵਿੱਚ ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜੇ ਅਸੀਂ ਗਰਾਉਂਡ ‘ਤੇ ਨਹੀਂ ਹਾਰੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਗੱਲਬਾਤ ਤਸੱਲੀਬਖਸ਼ ਰਹੀ ਤਾਂ ਪ੍ਰੋਗਰਾਮ ਵਿਚ ਤਬਦੀਲੀ ਸੰਭਵ ਹੈ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਕਾਰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ 5ਵੇਂ ਦੌਰ ਦੀ ਮੀਟਿੰਗ ਹੋਈ ਸੀ। ਲਗਭਗ 3:30 ਘੰਟੇ ਚੱਲੀ ਮੀਟਿੰਗ ਵੀ ਬੇਸਿੱਟਾ ਰਹੀ ਸੀ।

Leave a Reply

Your email address will not be published. Required fields are marked *