Breaking News
Smart Media Dashmesh Mohali Walk Smart Media Insurance Point Hardev Singh Ubha

ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਦਿੱਲੀ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੀੜਤ ਧਿਰ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਸੱਜਣ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ। ਉਸ ਸਮੇਂ ਦੌਰਾਨ ਸੱਜਣ ਕੁਮਾਰ ਬਾਹਰੀ ਦਿੱਲੀ ਲੋਕ ਸਭਾ ਸੀਟ ਤੋਂ ਕਾਂਗਰਸੀ ਸੰਸਦ ਸਨ। ਇਸ ਸਮੇਂ ਉਹ ਦੰਗਿਆਂ ਨਾਲ ਸਬੰਧਤ ਇੱਕ ਹੋਰ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

Leave a Reply

Your email address will not be published. Required fields are marked *