Breaking News
Smart Media Dashmesh Insurance Point

ਜਸਵੀਰ ਸਿੰਘ ਗੜ੍ਹੀ, ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 7 ਮਾਰਚ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਨੇ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਲਗਾਤਾਰ ਅਵਾਜ਼ ਬੁਲੰਦ ਕਰਦੇ ਆ ਰਹੇ ਹਨ। ਬੀਤੇ ਕੁਝ ਸਮਾਂ ਪਹਿਲਾਂ ਹੀ ਉਹ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਇਸ ਤੋਂ ਪਹਿਲਾਂ ਉਹ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਵਜੋਂ ਸੇਵਾ ਨਿਭਾਅ ਚੁੱਕੇ ਹਨ। ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਵਿੱਚ ਉਨ੍ਹਾਂ ਦੇ ਵਿਸ਼ਾਲ ਤਜਰਬੇ ਨਾਲ ਜਸਵੀਰ ਸਿੰਘ ਗੜ੍ਹੀ ਤੋਂ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਆਸ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਇੱਕ ਉਘੇ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤ ਦੇ ਮਾਲਕ ਜਸਵੀਰ ਸਿੰਘ ਗੜ੍ਹੀ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਗੜ੍ਹੀ ਕਾਨੂੰਗੋਆਂ ਪਿੰਡ ਦੇ ਵਸਨੀਕ ਹਨ।

Leave a Reply

Your email address will not be published. Required fields are marked *