Breaking News
Dashmesh GS Electricals Verka Smart Media Insurance Point Tav Prasad

6 ਅਪ੍ਰੈਲ ਦੇ ਸੁਨਾਮ ਧਰਨੇ ਵਿੱਚ ਜਨਰਲ ਵਰਗ ਵੱਲੋਂ ਵੱਧ ਚੜ੍ਹ ਕੇ ਕੀਤੀ ਜਾਵੇਗੀ ਸ਼ਮੂਲੀਅਤ: ਸ਼ਰਮਾ

ਮੋਹਾਲੀ, 27 ਮਾਰਚ, ਪੰਜਾਬੀ ਦੁਨੀਆ ਬਿਊਰੋ:

ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ, ਦੁਆਬਾ ਜਨਰਲ ਕੈਟਾਗੀਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਵਿਖੇ ਜੋ 6 ਅਪ੍ਰੈਲ ਨੂੰ ਧਰਨਾ ਦਿੱਤਾ ਜਾ ਰਿਹਾ ਹੈ, ਉਸ ਵਿੱਚ ਜਨਰਲ ਵਰਗ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ।

ਉਹਨਾਂ ਨੇ ਇਹ ਵੀ ਕਿਹਾ ਕਿ ਜਨਰਲ ਵਰਗ ਦੀਆਂ ਵੱਖ ਵੱਖ ਜੰਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਤੋ ਪਿਛਲੇ 3 ਸਾਲਾਂ ਤੋਂ, “ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟੇਗਰੀ ਦਾ ਚੇਅਰਮੈਨ ਲਾਉਣ ਦੀ ਮੰਗ ਕਰਦੀ ਆ ਰਹੀਆਂ ਹਨ, ਪਰ ਪੰਜਾਬ ਸਰਕਾਰ ਚੇਅਰਮੈਨ ਲਾਉਣ ਲਈ ਬਿਨਾ ਵਜ੍ਹਾ ਦੇਰੀ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 3 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਇਸ ਕਮਿਸ਼ਨ ਦਾ ਨਾ ਹੀ ਕੋਈ ਦਫ਼ਤਰੀ ਅਮਲਾ ਲਾਇਆ ਗਿਆ ਅਤੇ ਨਾ ਹੀ ਕੋਈ ਵਾਈਸ ਚੇਅਰਮੈਨ ਅਤੇ ਮੈਂਬਰਜ਼ ਨਿਯੁਕਤ ਕੀਤੇ ਗਏ ਹਨ। ਇਥੋਂ ਤੱਕ ਕਿ ਸੁਣਵਾਈ ਲਈ ਜੁਆਇੰਟ ਐਕਸ਼ਨ ਕਮੇਟੀ ਨੂੰ ਸਮਾਂ ਵੀ ਨਹੀਂ ਦਿੱਤਾ ਗਿਆ ਹੈ । ਜਨਰਲ ਵਰਗ ਦੇ ਲੋਕਾਂ ਪ੍ਰਤੀ ਪੰਜਾਬ ਸਰਕਾਰ ਦੇ ਪੱਖਪਾਤ ਵਤੀਰੇ ਨੂੰ ਦੇਖਦੇ ਹੋਏ ਪੰਜਾਬ ਦੇ ਜਨਰਲ ਕੈਟੇਗਰੀ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਅਜੋਕੇ ਸਮੇ ਵਿੱਚ ਜਨਰਲ ਵਰਗ ਦੇ ਲੋਕ ਵੀ ਗਰੀਬੀ ਵਾਲਾ ਜੀਵਨ ਬਸਰ ਕਰ ਰਹੇ ਹਨ।

ਆਗੂਆਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਜੋ ਰਾਸ਼ੀ ਜਨਰਲ ਵਰਗ ਦੇ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਰੱਖੀ ਜਾਂਦੀ ਹੈ ਉਹ ਉਹਨਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚ ਰਹੀ ਅਤੇ ਉਹਨਾਂ ਨੇ ਇਸ ਵਜ਼ੀਫ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਵੀ ਰੱਖੀ। ਸਿੱਖਿਆ ਵਿਭਾਗ ਵਿੱਚ ਤਰੱਕੀਆਂ ਅਤੇ ਸਿੱਧੀ ਭਰਤੀ ਦਾ ਕੋਟਾ 50:50 ਫ਼ੀਸਦੀ ਕਰਨ ਕਰਕੇ ਲੈਕਚਰਾਰਾ ਤੋ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਹੀਂ ਹੋ ਰਹੀਆਂ, ਜਿਸ ਕਾਰਨ 31-32 ਸਾਲਾਂ ਦੀ ਸੇਵਾ ਕਰਨ ਉਪਰੰਤ ਲੈਕਚਰਾਰ ਬਿਨਾ ਤਰੱਕੀ ਤੋ ਹੀ ਸੇਵਾ ਮੁਕਤ ਹੋ ਰਹੇ ਹਨ ਅਤੇ ਸਕੂਲ ਪ੍ਰਿੰਸੀਪਲਾਂ ਤੋ ਸੱਖਣੇ ਚੱਲ ਰਹੇ ਹਨ। ਤਰੱਕੀ ਦਾ ਕੋਟਾ ਪਹਿਲਾਂ ਦੀ ਤਰ੍ਹਾਂ 75 ਫ਼ੀਸਦੀ ਕਰਕੇ ਬਿਨਾ ਦੇਰੀ ਤੋ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਜਾਣ। ਇਹ ਵੀ ਮੰਗ ਕੀਤੀ ਜਾਦੀ ਹੈ ਕਿ ਸਿੱਖਿਆ ਵਿਭਾਗ ਵਿੱਚ ਵੱਖ ਵੱਖ ਕਾਡਰਾਂ ਤੋਂ ਬਣਦੀ ਤਰੱਕੀਆ ਤਰੁੰਤ ਕੀਤੀਆ ਜਾਣ । ਸਮੁੱਚੇ ਪੰਜਾਬ ਵਿੱਚ ਪਦ-ਉਨਤੀ ਕੋਟੇ ਦੀਆਂ ਖਾਲੀ ਪਈਆਂ ਆਸਾਮੀਆਂ ਤਰੁੰਤ ਭਰੀਆ ਜਾਣ।

ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਨਰਲ ਵਰਗ ਨੂੰ ਧਰਨਾ ਲਾਉਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਨਰਲ ਕੈਟੇਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਕੇ ਦਫਤਰੀ ਅਮਲਾ ਲਾਇਆ ਜਾਵੇ ਅਤੇ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾ ਕਿਸੀ ਦੇਰੀ ਤੋ ਕੀਤੀਆਂ ਜਾਣ ਤਾਂ ਕਿ ਪੰਜਾਬ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

Leave a Reply

Your email address will not be published. Required fields are marked *