Breaking News
Smart Media Dashmesh Mohali Walk Smart Media Insurance Point Hardev Singh Ubha

ਰਿਟਾਇਰਡ PCS ਅਫਸਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ 30 ਨੂੰ

ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਊਰੋ:

ਪੀ.ਐਸ.ਐਸ. ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੀ ਮੀਟਿੰਗ 30 ਮਾਰਚ ਨੂੰ ਹੋਵੇਗੀ। ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਜਨਰਲ ਬਾਡੀ ਦੀ ਮੀਟਿੰਗ ਮਿਤੀ 30 ਮਾਰਚ ਨੂੰ ਚੰਡੀਗੜ ਵਿਖੇ ਹੋਵੇਗੀ।

ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਰਿਟਾਇਰਡ ਅਫਸਰਾਂ ਨੂੰ ਮੁਮੈਂਟੋਜ਼ ਦਿੱਤੇ ਜਾਣਗੇ ਜਿਨ੍ਹਾਂ ਦੀ ਉਮਰ 70, 80 ਅਤੇ 85 ਸਾਲ ਹੋ ਗਈ ਹੈ। ਸ੍ਰੀ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਆਪਣੇ ਪੈਨਸ਼ਨਰਜ਼ ਨੂੰ ਡੀ.ਏ. ਦੀਆਂ ਕਿਸ਼ਤਾਂ ਵੀ ਰੀਲੀਜ਼ ਨਹੀਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਪੈਨਸ਼ਨਰਜ਼ ਕੇਂਦਰ ਸਰਕਾਰ ਦੇ ਪੈਨਸ਼ਨਰਜ਼ ਅਤੇ ਆਪਣੇ ਗੁਆਂਢੀ ਰਾਜ ਹਰਿਆਣਾ ਦੇ ਪੈਨਸ਼ਨਰਜ਼ ਤੋਂ ਇਸ ਵੇਲੇ 11% ਡੀ.ਏ. ਘੱਟ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਆਪਣੇ ਪੈਨਸ਼ਨਰਜ਼ ਨੂੰ ਮਿਤੀ 01.07.2023 ਤੋਂ 4% ਮਿਤੀ 01.01.2024 ਤੋਂ 4% ਅਤੇ ਮਿਤੀ 01.07.2024 ਤੋਂ 3% ਡੀ.ਏ. ਰੀਲੀਜ਼ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਅਜੇ ਤੱਕ ਆਪਣੇ ਪੈਨਸ਼ਨਰਜ਼ ਨੂੰ ਜਨਵਰੀ 2016 ਤੋਂ ਜੂਨ 2021 ਤੱਕ ਦਾ ਪੇਅ ਕਮਿਸ਼ਨ ਦਾ ਬਕਾਇਆ ਵੀ ਜਾਰੀ ਨਹੀਂ ਕੀਤਾ ਗਿਆ ਹੈ। ਸਰਕਾਰ ਵੱਲੋਂ ਬਕਾਇਆ ਕਿਸ਼ਤਾਂ ਵਿੱਚ ਦੇਣ ਦਾ ਜੋ ਫੈਸਲਾ ਕੀਤਾ ਗਿਆ ਹੈ ਅਤੇ ਆਖਰੀ ਕਿਸ਼ਤ ਜਨਵਰੀ 2028 ਵਿੱਚ, ਐਸੋਸੀਏਸ਼ਨ ਇਸ ਫੈਸਲੇ ਦਾ ਕੜ੍ਹੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਬਕਾਇਆ ਇੱਕਮੁਸ਼ਤ ਤੁਰੰਤ ਰੀਲੀਜ਼ ਕੀਤਾ ਜਾਵੇ। ਪੈਨਸ਼ਨਰਜ਼ ਦੀ ਪੈਨਸ਼ਨ 2.59 ਫੈਕਟਰ ਨਾਲ ਨਿਸ਼ਚਿਤ ਕੀਤੀ ਜਾਵੇ ਅਤੇ ਮੈਡੀਕਲ ਬਿੱਲਾਂ ਦੀ ਪ੍ਰਤੀਪੂਰਤੀ ਲਈ ਕੈਸ਼ਲੈੱਸ ਸਕੀਮ ਲਾਗੂ ਕੀਤੀ ਜਾਵੇ। ਪੰਜਾਬ ਸਰਕਾਰ ਦੀ ਇਹ ਦਲੀਲ ਮੰਨਣਯੋਗ ਨਹੀਂ ਹੈ ਕਿ ਫੰਡਜ਼ ਦੀ ਕਮੀ ਕਾਰਨ ਬਕਾਇਆ ਕਿਸ਼ਤਾਂ ਵਿੱਚ ਦਿੱਤਾ ਜਾ ਰਿਹਾ ਹੈ। ਜਦੋਂ ਕਿ ਸਰਕਾਰ ਮੁਫਤਖੋਰੀ ਦੀਆਂ ਸਕੀਮਾਂ ਚਲਾ ਰਹੀ ਹੈ। ਭਵਿੱਖ ਵਿੱਚ ਸਰਕਾਰ ਇੱਕ ਇੱਕ ਹਜ਼ਾਰ ਰੁਪਇਆ ਦੇਣ ਜਾ ਰਹੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਦੇ ਖਜਾਨੇ ਵਿੱਚ ਵਾਧੂ ਪੈਸੇ ਹਨ ਅਤੇ ਦੂਜੇ ਪਾਸੇ ਪੈਨਸ਼ਨਰਜ਼ ਤੇ ਹਰ ਮਹੀਨੇ ਦੋ ਸੌ ਰੁਪਏ ਦਾ ਡਿਵੈਲਪਮੈਂਟ ਟੈਕਸ ਲਗਾ ਦਿੱਤਾ ਗਿਆ ਹੈ ਜੋ ਕਿ ਨਿੰਦਣਯੋਗ ਹੈ। ਸਰਕਾਰ ਇਹ ਦੋ ਸੌ ਰੁਪਏ ਦਾ ਟੈਕਸ ਤੁਰੰਤ ਵਾਪਸ ਲਵੇ। ਪੰਜਾਬ ਸਰਕਾਰ ਵੱਲੋ ਵਿਧਾਨਸਭਾ ਵਿੱਚ ਬਜਟ ਪੇਸ਼ ਕਰਦੇ ਸਮੇ ਪੈਨਸ਼ਨਰਜ ਨੂੰ ਡੀ ਏ ਦੀ ਬਕਾਇਆ ਕਿਸ਼ਤਾ ਵੀ ਰੀਲੀਜ ਨਹੀ ਕੀਤੀ ਗਈਆਂ ਹਨ। ਜਿਸ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਜਾਦੀ ਹੈ।

ਪ੍ਰੈਸ ਨੋਟ ਜਾਰੀ ਕਰਦੇ ਸਮੇਂ ਮਨੋਹਰ ਸਿੰਘ ਮੱਕੜ, ਅਮਰਜੀਤ ਸਿੰਘ ਵਾਲੀਆ, ਉਮਾਕਾਂਤ ਤਿਵਾੜੀ, ਕਰਨੈਲ ਸਿੰਘ ਸੈਣੀ, ਧਨਾ ਸਿੰਘ, ਬੀ ਐਸ ਸੋਢੀ, ਅਰਜਨ ਦੇਵ ਪਾਠਕ, ਸੁਰਜੀਤ ਸਿੰਘ ਸ਼ੀਤਲ, ਚੰਦਰ ਸੁਰੇਖਾ ਅਤੇ ਆਸ਼ਾ ਸੂਧ ਹਾਜਿਰ ਸਨ।

Leave a Reply

Your email address will not be published. Required fields are marked *