Breaking News
Smart Media Dashmesh Mohali Walk Smart Media Insurance Point Hardev Singh Ubha

ਨਸ਼ਾ ਤਸਕਰ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਬਠਿੰਡਾ, 3 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਹਰਿਆਣਾ ਵਿੱਚ ਹੈਰੋਇਨ ਵੇਚਣ ਵਾਲੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਬੀਤੇ ਕੱਲ੍ਹ ਬਠਿੰਡਾ ਪੁਲਿਸ ਵੱਲੋਂ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਇਸ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖਾਸਤ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਐਸਐਸਪੀ ਮਾਨਸਾ ਵੱਲੋਂ ਆਰਟੀਕਲ 311 ਤਹਿਤ ਇਹ ਕਾਰਵਾਈ ਕਰਦਿਆਂ, ਮਾਨਸਾ ਜ਼ਿਲ੍ਹੇ ਵਿੱਚ ਤੈਨਾਤ ਅਮਨਦੀਪ ਕੌਰ, ਪੇਟੀ ਨੰਬਰ 621, ਜੋ ਕਿ ਆਰਜ਼ੀ ਤੌਰ ਉਤੇ ਬਠਿੰਡਾ ਵਿੱਚ ਡਿਊਟੀ ਕਰ ਰਹੀ ਸੀ। ਬੀਤੇ ਕੱਲ੍ਹ ਲਾਡਲੀ ਚੌਂਕ ਦੇ ਨੇੜੇ ਉਸ ਨੂੰ 17 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ਉਤੇ ਅਮਨਦੀਪ ਖਿਲਾਫ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਕਈ ਪੋਸਟਾਂ ਸਾਹਮਣੇ ਆਈਆਂ ਸਨ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਰਖਾਸਤ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ, ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮਾਨਸਾ ਭਾਗੀਰਥ ਮੀਨਾ ਨੇ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।

Leave a Reply

Your email address will not be published. Required fields are marked *