
ਕਿਸ਼ਤਵਾੜ (ਜੰਮੂ), 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਕ ਫੌਜੀ ਅਧਿਕਾਰੀ ਨੇ ਅੱਗੇ ਦੱਸਿਆ ਕਿ ਇੱਕ ਵੱਖਰੇ ਅਪ੍ਰੇਸ਼ਨ ਦੌਰਾਨ ਊਧਮਪੁਰ ਜ਼ਿਲ੍ਹੇ ਵਿੱਚ ਤਿੰਨ ਅੱਤਵਾਦੀਆਂ ਦੇ ਇੱਕ ਗਰੁੱਪ ਦੀ ਭਾਲ ਦਾ ਅਭਿਆਨ ਜਾਰੀ ਹੈ। ਇਸ ਦੌਰਾਨ ਸੁਰੱਖਿਆ ਏਜੰਸੀਆਂ ਨੇ ਡੋਡਾ ਜ਼ਿਲ੍ਹੇ ਦੇ ਭੱਦਰਵਾਅ ਖੇਤਰ ਵਿੱਚ ਅੱਤਵਾਦੀਆਂ ਨੂੰ ਫੜਨ ਲਈ ਗਸ਼ਤ ਤੇਜ਼ ਕਰ ਦਿੱਤੀ ਹੈ ਅਤੇ ਨਾਲ ਹੀ ਜੰਮੂ ਖੇਤਰ ਦੇ ਪਹਾੜੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਉਤੇ ਅੱਤਵਾਦੀਆਂ ਦੇ ਸੰਭਾਵਿਤ ਸਥਾਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤਵਾੜ ਦਾ ਇਹ ਮੁਕਾਬਲਾ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਸਾਂਝੇ ਰੂਪ ਵਿੱਚ ਜ਼ਿਲੇ ਦੇ ਚੱਟਰੂ ਜੰਗਲ ਖੇਤਰ ਚਲਾਇਆ ਗਿਆ ਸੀ।