Breaking News
Dashmesh GS Electricals Verka Smart Media Insurance Point Tav Prasad

ਸੁਖਬੀਰ ਸਿੰਘ ਬਾਦਲ ਬਣੇ ਸ਼ੋ੍ਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ

ਸ਼ੋ੍ਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦਾ ਅਸਲੀ ਵਾਰਸ

ਅੰਮ੍ਰਿਤਸਰ, 12 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਇਥੋਂ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ ਅੱਜ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਨਵੇਂ ਪਾਰਟੀ ਪ੍ਰਧਾਨ ਦੀ ਚੋਣ ਕੀਤੀ ਗਈ। ਇਸ ਦੌਰਾਨ ਇਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਨੂੰ ਸ਼ੋ੍ਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਹਨਾਂ ਦੀ ਪਾਰਟੀ ਪ੍ਰਧਾਨ ਵਜੋਂ ਇਹ ਨਿਯੁਕਤੀ ਸਮੂਹ ਹਾਊਸ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਹੈ। ਚੋਣ ਅਧਿਕਾਰੀ ਵਜੋਂ ਸੇਵਾ ਨਿਭਾਅ ਰਹੇ ਗੁਲਜ਼ਾਰ ਸਿੰਘ ਰਣੀਕੇ ਵਲੋਂ ਇਸ ਦਾ ਐਲਾਨ ਕੀਤਾ ਗਿਆ।

ਪਾਰਟੀ ਦੇ ਪ੍ਰਧਾਨਗੀ ਦੇ ਅਹੁਦੇ ਵਜੋਂ ਚੁਣੇ ਜਾਣ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਦਾ ਇਤਿਹਾਸ ਕਾਫੀ ਪੁਰਾਣਾ ਹੈ ਅਤੇ ਸਾਡੀ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਸੇਵਾ ਕਰਨ ਵਾਲੀ ਪਾਰਟੀ ਹੈ। ਉਹਨਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦਾ ਮੁੱਖ ਮੋਟੋ ‘ਸਰਬੱਤ ਦਾ ਭਲਾ’ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਮੂਹ ਧਰਮਾਂ ਦਾ ਸਤਿਕਾਰ ਕਰਨ ਦੀ ਸਿਖਿਆ ਦਿੱਤੀ ਹੈ।

Leave a Reply

Your email address will not be published. Required fields are marked *