Breaking News
Dashmesh GS Electricals Verka Smart Media Insurance Point Tav Prasad

ਜੰਮੂ-ਕਸ਼ਮੀਰ: ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 3 ਲੋਕਾਂ ਦੀ ਮੌਤ

ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ, ਆਵਾਜਾਈ ਠੱਪ

ਸ੍ਰੀਨਗਰ, 20 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਪੈਣ ਕਾਰਨ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਆਵਾਜਾਈ ਲਈ ਬੰਦ ਹੋ ਗਿਆ ਹੈ। ਰਾਮਬਨ ਦਾ ਇਲਾਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿਥੇ ਅਨੇਕਾਂ ਘਰ ਨੁਕਸਾਨੇ ਗਏ ਹਨ। ਤੇਜ਼ ਹਨੇਰੀ ਨਾਲ ਕਈ ਦਰੱਖਤ ਜੜ੍ਹੋਂ ਉੱਖੜ ਗਏ, ਜਿਸ ਨਾਲ ਆਵਾਜਾਈ ਅਤੇ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਇੱਕ ਸਰਗਰਮ ਪੱਛਮੀ ਗੜਬੜੀ ਕਾਰਨ ਭਾਰੀ ਮੀਂਹ ਅਤੇ ਤੂਫ਼ਾਨ ਆਇਆ ਹੈ।ਰਾਮਬਨ ਦੇ ਧਰਮ ਕੁੰਡ ਪਿੰਡ ਵਿੱਚ ਲਗਭਗ 40 ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ 100 ਤੋਂ ਵੱਧ ਫਸੇ ਹੋਏ ਪਿੰਡ ਵਾਸੀਆਂ ਨੂੰ ਪੁਲਿਸ ਕਰਮਚਾਰੀਆਂ ਦੁਆਰਾ ਬਚਾਇਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਨਾਸ਼ਰੀ ਅਤੇ ਬਨਿਹਾਲ ਦੇ ਵਿਚਕਾਰ ਲਗਭਗ ਇੱਕ ਦਰਜਨ ਥਾਵਾਂ ‘ਤੇ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *