Breaking News
Dashmesh GS Electricals Verka Smart Media Insurance Point Tav Prasad

ਪਾਕਿ ‘ਚ ਵਿਆਹੀ ਔਰਤ ਨੂੰ ਭਾਰਤੀ ਪਾਸਪੋਰਟ ਹੋਣ ਕਾਰਨ ਵਾਹਗਾ ਬਾਰਡਰ ਤੋਂ ਵਾਪਸ ਮੋੜਿਆ

ਅੰਮ੍ਰਿਤਸਰ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਭਾਰਤ ਸਰਕਾਰ ਵੱਲੋਂ ਪਹਿਲਗਾਮ ਹਮਲੇ ਤੋਂ ਬਾਅਦ ਵੀਜ਼ੇ ਉਤੇ ਭਾਰਤ ਆਏ ਪਾਕਿ ਨਾਗਰਿਕਾਂ ਨੂੰ ਭਾਰਤ ਛੱਡਣ ਦਾ ਆਦੇਸ਼ ਕੀਤਾ ਗਿਆ ਸੀ। ਇਸੇ ਹਦਾਇਤਾਂ ਦੌਰਾਨ ਪਾਕਿਸਤਾਨੀ ਵਿਅਕਤੀ ਨਾਲ ਵਿਆਹੀ, ਇਕ ਭਾਰਤੀ ਔਰਤ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ। ਯੂ.ਪੀ. ਦੇ ਮੇਰਠ ਦੇ ਸਰਧਾਨਾ ਇਲਾਕੇ ਦੀ ਵਸਨੀਕ, ਸਨਾ (30 ਸਾਲਾ) ਆਪਣੇ ਦੋ ਬੱਚਿਆਂ ਨਾਲ 45 ਦਿਨਾਂ ਦੇ ਵੀਜ਼ੇ ‘ਤੇ ਭਾਰਤ ਆਈ ਸੀ, ਪਰ ਜਦੋਂ ਉਹ 24 ਅਪ੍ਰੈਲ ਨੂੰ ਪਾਕਿਸਤਾਨ ਵਾਪਸ ਜਾਣ ਲਈ ਵਾਹਗਾ ਸਰਹੱਦ ‘ਤੇ ਪੁੱਜੀ ਤਾਂ ਉਸਨੂੰ ਵਾਹਗਾ ਬਾਰਡਰ ਪਾਰ ਕਰਨ ਤੋਂ ਰੋਕ ਦਿੱਤਾ ਗਿਆ, ਕਿਉਂਕਿ ਉਸਦੇ ਕੋਲ ਭਾਰਤੀ ਪਾਸਪੋਰਟ ਸੀ।

ਹਾਲਾਂਕਿ, ਅਧਿਕਾਰੀਆਂ ਨੇ ਕਿਹਾ ਕਿ ਉਸਦੇ ਬੱਚੇ ਸਰਹੱਦ ਪਾਰ ਕਰ ਸਕਦੇ ਹਨ ਕਿਉਂਕਿ ਉਹ ਪਾਕਿਸਤਾਨੀ ਨਾਗਰਿਕ ਸਨ। ਜਦਕਿ ਔਰਤ ਸਨਾ ਨੇ ਆਪਣੇ ਬੱਚਿਆਂ ਨੂੰ ਇਕੱਲੇ ਭੇਜਣ ਤੋਂ ਇਨਕਾਰ ਕਰ ਦਿੱਤਾ।

ਸ਼ਨੀਵਾਰ ਨੂੰ, ਸਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸਨੂੰ ਵੀਜ਼ਾ ਦੀ ਮਿਆਦ ਖਤਮ ਹੋਣ ਕਾਰਨ ਭਾਰਤ ਛੱਡਣ ਲਈ ਕਿਹਾ ਗਿਆ ਸੀ। ਉਸਨੇ ਅੱਗੇ ਦੱਸਿਆ ਕਿ ਉਸ ਦਾ ਪਤੀ ਅਤੇ ਸਹੁਰਾ ਸਰਹੱਦ ਦੇ ਦੂਜੇ ਪਾਸੇ ਉਸਦੀ ਉਡੀਕ ਕਰ ਰਹੇ ਸਨ, ਪਰ ਉਹ ਉਨ੍ਹਾਂ ਨੂੰ ਮਿਲ ਵੀ ਨਹੀਂ ਸਕੀ। ਮੇਰੇ ਬੱਚੇ ਵੀ ਆਪਣੇ ਪਿਤਾ ਨੂੰ ਮਿਲਣ ਲਈ ਜ਼ਿੱਦ ਕਰ ਰਹੇ ਸਨ, ਪਰ ਮੈਨੂੰ ਵਾਪਸ ਮੁੜਨਾ ਪਿਆ।

ਮੇਰਠ ਪੁਲਿਸ ਸੁਪਰਡੈਂਟ (ਦਿਹਾਤੀ) ਰਾਕੇਸ਼ ਕੁਮਾਰ ਮਿਸ਼ਰਾ ਨੇ ਕਿਹਾ ਕਿ ਸਨਾ ਨੇ ਇਸ ਮਾਮਲੇ ਦੇ ਸਬੰਧ ਵਿੱਚ ਸਥਾਨਕ ਪੁਲਿਸ ਸਟੇਸ਼ਨ ਨਾਲ ਸੰਪਰਕ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਨਵੀਂ ਜਾਣਕਾਰੀ ਸਾਹਮਣੇ ਆਉਂਦੀ ਹੈ, ਤਾਂ ਇਸਦਾ ਨੋਟਿਸ ਲਿਆ ਜਾਵੇਗਾ।

Leave a Reply

Your email address will not be published. Required fields are marked *