Breaking News
Smart Media Dashmesh Mohali Walk Smart Media Insurance Point Hardev Singh Ubha

ਕਲਾਸਰੂਮ ਘੁਟਾਲਾ: ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ FIR ਦਰਜ

ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਐਂਟੀ ਕੁਰੱਪਸ਼ਨ ਬ੍ਰਾਂਚ (ACB) ਨੇ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਲੋਕ ਨਿਰਮਾਣ ਮੰਤਰੀ ਸਤੇਂਦਰ ਜੈਨ ਵਿਰੁੱਧ ਕਥਿਤ ਕਲਾਸਰੂਮਾਂ ਦੀ ਉਸਾਰੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੇ ਇਹਨਾਂ ਦੋਵਾਂ ਸਾਬਕਾ ਮੰਤਰੀਆਂ ਉਤੇ ‘ਆਪ’ ਸ਼ਾਸਨ ਦੌਰਾਨ 12,748 ਕਲਾਸਰੂਮਾਂ/ਇਮਾਰਤਾਂ ਦੀ ਉਸਾਰੀ ਦੌਰਾਨ ਕਥਿਤ 2,000 ਕਰੋੜ ਰੁਪਏ ਦੇ ਵੱਡੇ ਘੁਟਾਲੇ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਸਮਰੱਥ ਅਥਾਰਟੀ ਤੋਂ ਪੀਓਸੀ ਐਕਟ ਦੀ ਧਾਰਾ 17-ਏ ਤਹਿਤ ਇਜਾਜ਼ਤ ਲੈਣ ਤੋਂ ਬਾਅਦ ਇੱਕ ਕੇਸ ਦਰਜ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਸਿਸੋਦੀਆ ਅਤੇ ਜੈਨ ਦੋਵੇਂ ਪਿਛਲੇ ਇੱਕ ਸਾਲ ਤੋਂ ਵੱਖ-ਵੱਖ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜਾਂਚ ਦੇ ਘੇਰੇ ਵਿੱਚ ਹਨ। ਜਦੋਂ ਕਿ ਸਿਸੋਦੀਆ ਪਹਿਲਾਂ ਹੀ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸਬੰਧ ਵਿੱਚ ਸੀਬੀਆਈ ਅਤੇ ਈਡੀ ਦੇ ਰਾਡਾਰ ਉਤੇ ਹਨ ਜਦਕਿ ਜੈਨ ਨੂੰ ਪਹਿਲਾਂ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply

Your email address will not be published. Required fields are marked *