Breaking News
Smart Media Dashmesh Insurance Point

ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ, ਰੈੱਡ ਅਲਰਟ ਜਾਰੀ, ਉਡਾਣਾਂ ਪ੍ਰਭਾਵਿਤ

ਮੰਡੀਆਂ ਵਿੱਚ ਕਣਕ ਦੀ ਫਸਲ ਦੇ ਨੁਕਸਾਨ ਦੀਆਂ ਖਬਰਾਂ

ਨਵੀਂ ਦਿੱਲੀ/ਚੰਡੀਗੜ੍ਹ, 2 ਮਈ, ਪੰਜਾਬੀ ਦੁਨੀਆ ਬਿਊਰੋ:

ਸ਼ੁੱਕਰਵਾਰ ਸਵੇਰੇ ਦਿੱਲੀ-ਐਨਸੀਆਰ ਦੇ ਸ਼ਹਿਰਾਂ ਅਤੇ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਝੱਖੜ ਨਾਲ ਭਾਵੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਨਾਲ ਹੀ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਵਿੱਚ ਰੈਡ ਅਲਰਟ ਜਾਰੀ ਕਰਦਿਆਂ ਹੋਰ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਖਰਾਬ ਮੌਸਮ ਕਾਰਨ ਉਡਾਣਾਂ ਵਿੱਚ ਦੇਰੀ ਹੋ ਰਹੀ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ ਅੱਜ ਲਈ ਇੱਕ ਰੈੱਡ ਅਲਰਟ ਜਾਰੀ ਕੀਤਾ ਹੈ, ਅਗਲੇ ਦੋ ਘੰਟਿਆਂ ਵਿੱਚ ਤੇਜ਼ ਮੀਂਹ ਅਤੇ 70-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦਿੱਲੀ-NCR ਦੇ ਕੁਝ ਹਿੱਸਿਆਂ ਵਿੱਚ ਗੜੇ ਵੀ ਪਏ ਹਨ।

ਚੰਡੀਗੜ੍ਹ ਸਮੇਤ ਪੰਜਾਬ ਵਿੱਚ ਸਵੇਰੇ ਮੀਂਹ ਪੈਣ ਨਾਲ ਮੌਸਮ ਕਾਫੀ ਖੁਸ਼ਖਵਾਰ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਪੰਜਾਬ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਫਸਲ ਵੀ ਨੁਕਸਾਨੀ ਗਈ ਹੈ ਅਤੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ। ਕਈ ਥਾਵਾਂ ਤੇ ਬਿਜਲੀ ਵੀ ਗੁੱਲ ਹੋਣ ਦੀਆਂ ਖਬਰਾਂ ਮਿਲੀਆਂ ਹਨ।

Leave a Reply

Your email address will not be published. Required fields are marked *