Breaking News
Smart Media Dashmesh Insurance Point

ਡਰਾਈਵਿੰਗ ਲਾਇਸੈਂਸ ਘੁਟਾਲਾ: RTO ਮੋਹਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਮੋਹਾਲੀ, 4 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਮੋਹਾਲੀ ਦੇ ਆਰਟੀਓ ਦਾ ਕਥਿਤ ਨਾਮ ਆਉਣ ਤੋਂ ਬਾਅਦ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵਿਆਂ ਨੂੰ ਵੱਡੀ ਢਾਹ ਲੱਗੀ ਹੈ। ਇਸ ਦੌਰਾਨ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਫਿਰ ਤੋਂ ਮੋਹਾਲੀ ਦੇ ਆਰਟੀਓ ਪ੍ਰਦੀਪ ਕੁਮਾਰ ਢਿੱਲੋਂ ਦੇ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ 13 ਮਈ ਤੱਕ ਜਾਰੀ ਕੀਤੇ ਗਏ ਹਨ ਜਦਕਿ ਪਹਿਲਾਂ 1 ਮਈ ਤੱਕ ਵਾਰੰਟ ਸਨ।

ਦੱਸਣਯੋਗ ਹੈ ਕਿ ਜਦੋਂ ਤੋਂ ਪ੍ਰਦੀਪ ਕੁਮਾਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ, ਉਹ ਉਦੋਂ ਤੋਂ ਹੀ ਫਰਾਰ ਹੈ। ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਇਹ ਮੰਨਿਆ ਜਾ ਰਿਹਾ ਹੈ ਕਿ ਉਹ ਹੁਣ ਆਪਣੇ ਬਚਾਅ ਲਈ ਹਾਈ ਕੋਰਟ ਵਿੱਚ ਪਹੁੰਚ ਕਰੇਗਾ।

Leave a Reply

Your email address will not be published. Required fields are marked *