Breaking News
Smart Media Dashmesh Mohali Walk Smart Media Insurance Point Hardev Singh Ubha

ਪਾਕਿਸਤਾਨ ਵੱਲੋਂ ਸਰਹੱਦ ‘ਤੇ ਭਾਰੀ ਗੋਲਾਬਾਰੀ, 3 ਨਾਗਰਿਕਾਂ ਦੀ ਮੌਤ

ਨਵੀਂ ਦਿੱਲੀ, 7 ਮਈ, ਪੰਜਾਬੀ ਦੁਨੀਆ ਬਿਊਰੋ :

ਪਾਕਿਸਤਾਨੀ ਫੌਜਾਂ ਨੇ ਬੁੱਧਵਾਰ ਤੜਕੇ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਖੇਤਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਭਾਰਤੀ ਸਰਹੱਦ ਪਾਰ ਗੋਲੀਬਾਰੀ ਕੀਤੀ, ਜਿਸ ਵਿੱਚ ਤਿੰਨ ਨਾਗਰਿਕ ਮਾਰੇ ਗਏ।

ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਅੱਜ ਰਾਤੀਂ ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਸ਼ੁਰੂ ਕਰਨ ਤੋਂ ਸਿਰਫ਼ ਦੋ ਘੰਟੇ ਬਾਅਦ ਇਹ ਗੋਲੀਬਾਰੀ ਕੀਤੀ ਗਈ। ਇਸ ਅੰਨ੍ਹੇਵਾਹ ਕੀਤੀ ਗੋਲੀਬਾਰੀ ਵਿੱਚ ਤਿੰਨ ਮਾਸੂਮ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ। ਸੂਤਰਾਂ ਮੁਤਾਬਕ ਸਰਹੱਦ ਉਤੇ ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ ਜਾਰੀ ਹੈ।

Leave a Reply

Your email address will not be published. Required fields are marked *