Breaking News
Dashmesh GS Electricals Verka Smart Media Insurance Point Tav Prasad

ਪੰਜਾਬ ਬਨਾਮ ਮੁੰਬਈ IPL ਮੈਚ ਧਰਮਸ਼ਾਲਾ ਤੋਂ ਮੁੰਬਈ ਤਬਦੀਲ

ਧਰਮਸ਼ਾਲਾ, 7 ਮਈ, ਪੰਜਾਬੀ ਦੁਨੀਆ ਬਿਊਰੋ:

ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਬੀਸੀਸੀਆਈ ਨੇ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਆਈ.ਪੀ.ਐਲ. ਦਾ 11 ਮਈ 2025 ਨੂੰ ਧਰਮਸ਼ਾਲਾ ਕ੍ਰਿਕਟ ਸਟੇਡੀਅਮ (ਹਿਮਾਚਲ ਪ੍ਰਦੇਸ਼) ਵਿਖੇ ਖੇਡਿਆ ਜਾਣ ਵਾਲਾ ਮੈਚ ਹੁਣ ਮੁੰਬਈ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਸਵੇਰੇ ਤੜਕੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ, ਜਿਸ ਵਿੱਚ ਬਹਾਵਲਪੁਰ ਵਿੱਚ ਜੈਸ਼-ਏ-ਮੁਹੰਮਦ ਅਤੇ ਮੁਰੀਦਕੇ ਵਿੱਚ ਲਸ਼ਕਰ-ਏ-ਤਾਇਬਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ਕਾਰਨ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਧਰਮਸ਼ਾਲਾ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ ਅਤੇ ਚੰਡੀਗੜ੍ਹ ਹਵਾਈ ਅੱਡਾ ਵੀ ਚਾਲੂ ਨਹੀਂ ਹੈ।

ਬੀਸੀਸੀਆਈ ਦੇ ਸੂਤਰਾਂ ਅਨੁਸਾਰ, ਮੁੰਬਈ ਵਿੱਚ ਮੁਕਾਬਲਾ ਵਾਨਖੇੜੇ ਸਟੇਡੀਅਮ ਦੀ ਬਜਾਇ ਡੀ.ਵਾਈ. ਪਾਟਿਲ ਸਟੇਡੀਅਮ ਜਾਂ ਬ੍ਰਾਬੌਰਨ ਸਟੇਡੀਅਮ ਵਿੱਚ ਕਰਵਾਇਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਬੀਸੀਸੀਆਈ 8 ਮਈ ਨੂੰ ਪੰਜਾਬ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਹੋਣ ਵਾਲੇ ਮੈਚ ਲਈ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਵੀ ਹੈ।

Leave a Reply

Your email address will not be published. Required fields are marked *