Breaking News
Dashmesh GS Electricals Verka Smart Media Insurance Point Tav Prasad

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ ‘ਤੇ ਪਾਬੰਦੀ ਲਗਾਈ

ਐਸਏਐਸ ਨਗਰ, 8 ਮਈ, ਪੰਜਾਬੀ ਦੁਨੀਆ ਬਿਊਰੋ:

ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜ਼ਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ। ਅਜਿਹੀ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ, ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰ ਸਕਦੇ ਹਨ।

ਸ਼ਿਕਾਇਤ ਕਰਨ ਲਈ ਕੰਟਰੋਲ ਰੂਮ ਦੇ ਸੰਪਰਕ ਵੇਰਵੇ ਇਸ ਪ੍ਰਕਾਰ ਹਨ:ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ)-99152-19038, ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ)- 98159-91677, ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ)-94642-92474, ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ)-78883-27611, 95015-02846, ਡੀਐਮ, ਮਾਰਕਫੈੱਡ (ਸੁੱਕੇ ਰਾਸ਼ਨ ਲਈ)- 78883-27611, 95922-22077, ਡੀਐਮ, ਵੇਰਕਾ, (ਦੁੱਧ ਅਤੇ ਡੇਅਰੀ ਉਤਪਾਦਾਂ ਲਈ) -84279-00558

Leave a Reply

Your email address will not be published. Required fields are marked *