Breaking News
Smart Media Dashmesh Mohali Walk Smart Media Insurance Point Hardev Singh Ubha

ਮੋਹਾਲੀ ਵਿੱਚ ਰਾਤ 8 ਵਜੇ ਤੋਂ ਸ਼ਾਪਿੰਗ ਮਾਲ ਅਤੇ ਬਾਜ਼ਾਰ ਬੰਦ

ਮੋਹਾਲੀ, 9 ਮਈ, ਪੰਜਾਬੀ ਦੁਨੀਆ ਬਿਊਰੋ:

ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧਦੇ ਤਣਾਅ ਦੇ ਮੱਦੇਨਜ਼ਰ, ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਰਾਤੀਂ 8 ਵਜੇ ਤੋਂ ਬਜ਼ਾਰਾਂ ਦੀਆਂ ਬਾਹਰੀ ਲਾਈਟਾਂ, ਬਿਲਬੋਰਡਾਂ, ਸਟਰੀਟ ਲਾਈਟਾਂ, ਇਨਵਰਟਰ, ਜਨਰੇਟਰ ਜਾਂ ਕਿਸੇ ਵੀ ਕਿਸਮ ਦੇ ਪਾਵਰ ਬੈਕਅੱਪ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ ਜ਼ਿਲ੍ਹੇਭਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ ਨੂੰ ਬਿਨਾਂ ਕਿਸੇ ਜ਼ਰੂਰੀ ਕਾਰਨ ਤੋਂ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ।

Oplus_0
Oplus_0

ਇਸ ਦੇ ਨਾਲ ਹੀ, ਸਾਰੇ ਸਿਨੇਮਾ ਹਾਲਾਂ ਅਤੇ ਸ਼ਾਪਿੰਗ ਮਾਲਾਂ ਨੂੰ ਸੂਰਜ ਡੁੱਬਣ ਤੋਂ ਸੂਰਜ ਚੜ੍ਹਨ ਤੱਕ (ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ) ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *