
ਨਵੀਂ ਦਿੱਲੀ/ਇਸਲਾਮਾਬਾਦ, 10 ਮਈ, ਪੰਜਾਬੀ ਦੁਨੀਆ ਬਿਊਰੋ:
ਭਾਰਤ-ਪਾਕਿਸਤਾਨ ਤਣਾਅ ਤੋਂ ਬਾਅਦ ਸ਼ਨੀਵਾਰ ਨੂੰ ਜੰਗਬੰਦੀ ਹੋਣ ਉਪਰੰਤ, ਪਾਕਿਸਤਾਨ ਨੇ ਐਲਾਨ ਕੀਤਾ ਕਿ ਉਹ ਹਰ ਤਰ੍ਹਾਂ ਦੀ ਆਵਾਜਾਈ ਲਈ ਆਪਣਾ ਹਵਾਈ ਖੇਤਰ ਖੋਲ੍ਹ ਰਿਹਾ ਹੈ।
ਪਾਕਿਸਤਾਨ ਏਅਰਪੋਰਟ ਅਥਾਰਟੀ ਨੇ ਇਹ ਐਲਾਨ ਭਾਰਤ ਨਾਲ ਵਧਦੇ ਤਣਾਅ ਦੇ ਖ਼ਤਮ ਹੋਣ ਤੋਂ ਬਾਅਦ ਦੇਸ਼ ਵਿੱਚ ਆਮ ਸਥਿਤੀ ਵਾਪਸ ਆਉਣ ‘ਤੇ ਕੀਤਾ ਹੈ।
ਐਲਾਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਹਵਾਈ ਖੇਤਰ ਹਰ ਤਰ੍ਹਾਂ ਦੀਆਂ ਉਡਾਣਾਂ ਲਈ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਗਿਆ ਹੈ ਅਤੇ ਦੇਸ਼ ਦੇ ਸਾਰੇ ਹਵਾਈ ਅੱਡੇ ਆਮ ਉਡਾਣ ਸੰਚਾਲਨ ਲਈ ਉਪਲੱਬਧ ਹਨ।