Breaking News
Dashmesh GS Electricals Verka Smart Media Insurance Point Tav Prasad

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਟਿਕਟ ਮਿਲਣ ਬਾਅਦ ਉਹਨਾਂ ਸਾਥੀਆਂ ਸਮੇਤ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 15 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਜਲੰਧਰ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਟਿਕਟ ਮਿਲਣ ਤੋਂ ਬਾਅਦ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਦੋਆਬੇ ਵਿੱਚ ਜਲੰਧਰ ਸੀਟ ਤੋਂ ਜਿੰਮੇਵਾਰੀ ਦਿੰਦਿਆਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਿਸ ਲਈ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਜਲੰਧਰ ਅਤੇ ਦੁਆਬੇ ਦੇ ਲੋਕਾਂ ਕੋਲ ਸੇਵਕ ਵਜੋਂ ਜਾਣਾ ਹੈ। ਜਿਸ ਤਰ੍ਹਾਂ ਸੁਦਾਮਾ ਆਪਣੇ ਕ੍ਰਿਸ਼ਨ ਕੋਲ ਗਿਆ ਅਤੇ ਕ੍ਰਿਸ਼ਨ ਨੇ ਉਸ ਦਾ ਸਨਮਾਨ ਕੀਤਾ, ਉਸੇ ਤਰ੍ਹਾਂ ਮੈਂ ਵੀ ਸੁਦਾਮਾ ਬਣ ਕੇ ਜਲੰਧਰ ਜਾ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜਲੰਧਰ ਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ੍ਰੀ ਕ੍ਰਿਸ਼ਨ ਦੇ ਰੂਪ ਵਿੱਚ ਮੇਰੀ ਰੱਖਿਆ ਕਰਨ। ਅੱਜ ਮੈਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਹਾਂ ਅਤੇ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ਣ।

Leave a Reply

Your email address will not be published. Required fields are marked *