Breaking News
Smart Media Dashmesh Insurance Point

ਜਸਟਿਸ ਗਵਈ ਨੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 14 ਮਈ, ਪੰਜਾਬੀ ਦੁਨੀਆ ਬਿਊਰੋ:

ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਰੋਹ ਦੌਰਾਨ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਬੀਆਰ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਈ, ਜੋ ਕਿ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ।

ਸਹੁੰ ਚੁੱਕਣ ਉਪਰੰਤ, ਰਾਸ਼ਟਰਪਤੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਮੰਤਰੀ ਮੰਡਲ ਸਮੇਤ ਹੋਰ ਮੈਂਬਰਾਂ ਨੇ ਚੀਫ਼ ਜਸਟਿਸ ਗਵਈ ਨੂੰ ਵਧਾਈ ਦਿੱਤੀ।

ਚੀਫ਼ ਜਸਟਿਸ ਗਵਈ ਨਵੰਬਰ ਵਿੱਚ ਸੇਵਾਮੁਕਤ ਹੋਣ ਤੋਂ ਪਹਿਲਾਂ ਛੇ ਮਹੀਨਿਆਂ ਲਈ ਇਸ ਉੱਚ ਅਹੁਦੇ ‘ਤੇ ਰਹਿਣਗੇ।

Leave a Reply

Your email address will not be published. Required fields are marked *