Breaking News
Dashmesh GS Electricals Verka Smart Media Insurance Point Tav Prasad

ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ

ਮੋਹਾਲੀ, 14 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਕਰ ਦਿੱਤਾ ਹੈ, ਜਿਸ ਦੀ ਪਾਸ ਪ੍ਰਤੀਸ਼ਤਤਾ 91 ਫੀਸਦੀ ਰਹੀ। ਇਹਨਾਂ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਬਾਜ਼ੀ ਮਾਰਦਿਆਂ ਮੁੰਡਿਆਂ ਨੂੰ ਪਛਾੜਿਆ ਹੈ। ਇਸ ਵਾਰ ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.32 ਫੀਸਦੀ ਰਹੀ ਜਦਕਿ ਮੁੰਡਿਆਂ ਦੀ 80.88 ਫੀਸਦੀ ਰਹੀ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਅੱਜ 12ਵੀਂ ਦਾ ਨਤੀਜਾ ਘੋਸ਼ਿਤ ਕਰਦਿਆਂ ਕਿਹਾ ਕਿ ਇਸ ਵਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਬਰਨਾਲਾ ਦੀ ਹਰਸੀਰਤ ਕੌਰ ਨੇ ਪੂਰੇ ਪੰਜਾਬ ਭਰ ‘ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਫਿਰੋਜ਼ਪੁਰ ਦੀ ਮਨਵੀਰ ਕੌਰ ਦੂਜੇ ਸਥਾਨ ਤੇ ਰਹੀ ਜਦਕਿ ਮਾਨਸਾ ਦੀ ਅਰਸ਼ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਵਿਦਿਆਰਥੀ PSEB ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰਕੇ ਨਤੀਜਾ ਦੇਖ ਸਕਦੇ ਹਨ।

Leave a Reply

Your email address will not be published. Required fields are marked *