Breaking News
Smart Media Dashmesh Mohali Walk Smart Media Insurance Point Hardev Singh Ubha

ਕਰਨਲ ਸੋਫੀਆ ਕੁਰੈਸ਼ੀ ‘ਤੇ ਟਿੱਪਣੀ ਕਰਨ ਵਾਲੇ ਭਾਜਪਾ ਮੰਤਰੀ ਵਿਰੁੱਧ ਹਾਈਕੋਰਟ ਵੱਲੋਂ ਕੇਸ ਦਰਜ ਕਰਨ ਦੇ ਆਦੇਸ਼

ਭੋਪਾਲ, 14 ਮਈ, ਪੰਜਾਬੀ ਦੁਨੀਆ ਬਿਊਰੋ :

ਮਾਣਯੋਗ ਮੱਧ ਪ੍ਰਦੇਸ਼ ਹਾਈ ਕੋਰਟ ਨੇ ਅੱਜ ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਬੀਜੇਪੀ ਦੇ ਆਦਿਵਾਸੀ ਮਾਮਲਿਆਂ ਦੇ ਮੰਤਰੀ ਵਿਜੇ ਸ਼ਾਹ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਬਲਪੁਰ ਹਾਈ ਕੋਰਟ ਦੇ ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਅਨੁਰਾਧਾ ਸ਼ੁਕਲਾ ਦੇ ਬੈਂਚ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਇਹ ਹੁਕਮ ਸੁਣਾਏ।

ਅਦਾਲਤ ਨੇ ਡੀਜੀਪੀ ਨੂੰ 4 ਘੰਟਿਆਂ ਦੇ ਅੰਦਰ ਐਫਆਈਆਰ ਦਰਜ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ। ਮੰਤਰੀ ਦੇ ਬਿਆਨ ਬਾਰੇ ਦਿਹਾਤੀ ਡੀਆਈਜੀ ਨਿਮਿਸ਼ ਅਗਰਵਾਲ ਨੇ ਕਿਹਾ ਕਿ ਸਾਨੂੰ ਅਜੇ ਤੱਕ ਕੋਈ ਹੁਕਮ ਨਹੀਂ ਮਿਲੇ ਹਨ ਅਤੇ ਤਹੁਕਮ ਆਉਂਦੇ ਹੀ ਕੇਸ ਦਰਜ ਕਰ ਲਿਆ ਜਾਵੇਗਾ।

ਹਾਈ ਕੋਰਟ ਨੇ ਕਿਹਾ ਕਿ ਇਸਲਾਮ ਧਰਮ ਨੂੰ ਮੰਨਣ ਵਾਲੀ ਕਰਨਲ ਸੋਫੀਆ ਕੁਰੈਸ਼ੀ ਨੂੰ ਅੱਤਵਾਦੀਆਂ ਦੀ ਭੈਣ ਕਹਿ ਕੇ ਬੇਇੱਜ਼ਤ ਕਰਨਾ ਉਕਤ ਧਾਰਾਵਾਂ ਨੂੰ ਆਕਰਸ਼ਿਤ ਕਰਦਾ ਹੈ। ਅਦਾਲਤ ਨੇ ਡੀਜੀਪੀ ਨੂੰ ਅੱਜ ਸ਼ਾਮ ਤੱਕ ਬੀਜੇਪੀ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ। ਜੇਕਰ ਡੀਜੀਪੀ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਵਿਰੁੱਧ ਅਦਾਲਤ ਦੀ ਮਾਣਹਾਨੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਮਾਨਜਨਕ ਟਿੱਪਣੀਆਂ ਦੀ ਫੌਜ ਦੇ ਸਾਬਕਾ ਸੈਨਿਕਾਂ ਅਤੇ ਵਿਰੋਧੀ ਪਾਰਟੀਆਂ ਨੇ ਨਿੰਦਾ ਕੀਤੀ ਹੈ। ਕਾਂਗਰਸ ਮੁਖੀ ਮੱਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਹੈ।

Leave a Reply

Your email address will not be published. Required fields are marked *