
ਬਰੈਂਪਟਨ, 15 ਮਈ, ਪੰਜਾਬੀ ਦੁਨੀਆ ਬਿਊਰੋ :
ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਕਰਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ।
ਸੂਬਾ ਉੱਤਰਾਖੰਡ ਦੇ ਬਾਜਪੁਰ ਦਾ ਰਹਿਣ ਵਾਲਾ ਹਰਜੀਤ ਸਿੰਘ ਢੱਡਾ, ਨੂੰ ਕੁਝ ਸਮੇਂ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਧਮਕੀ ਭਰੇ ਫੋਨ ਅਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ।
ਪੀਲ ਰੀਜਨਲ ਪੁਲਿਸ ਨੇ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾ ਕੇ ਹਾਲ ਹੀ ਵਿੱਚ ਹੋਈਆਂ ਜਬਰੀ ਵਸੂਲੀ ਅਤੇ ਹਿੰਸਕ ਘਟਨਾਵਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਵੀ ਗਠਿਤ ਕੀਤੀ ਹੈ।