Breaking News
Smart Media Dashmesh Insurance Point

ਸ਼ੁਭਮਨ ਗਿੱਲ, ਭਾਰਤੀ ਟੈਸਟ ਟੀਮ ਦੇ ਕਪਤਾਨ ਨਿਯੁਕਤ

ਇੰਗਲੈਂਡ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਐਲਾਨ

ਨਵੀਂ ਦਿੱਲੀ, 25 ਮਈ, ਪੰਜਾਬੀ ਦੁਨੀਆ ਬਿਊਰੋ:

ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਟੀਮ ਇੰਡੀਆ ਦਾ ਨਵਾਂ ਟੈਸਟ ਕਪਤਾਨ ਨਿਯੁਕਤ ਕੀਤਾ ਗਿਆ ਹੈ। ਗਿੱਲ, ਇੰਗਲੈਂਡ ਦੌਰੇ ਦੌਰਾਨ ਭਾਰਤੀ ਟੀਮ ਦੀ 5 ਟੈਸਟ ਮੈਚਾਂ ਵਿੱਚ ਕਪਤਾਨੀ ਕਰਨਗੇ। ਇਸ ਦੇ ਨਾਲ ਹੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਟੈਸਟ ਕ੍ਰਿਕਟ ਵਿੱਚ ਨਵਾਂ ਉਪ-ਕਪਤਾਨ ਚੁਣਿਆ ਗਿਆ ਹੈ।

ਬੀਸੀਸੀਆਈ ਨੇ ਸ਼ਨੀਵਾਰ ਨੂੰ ਇੰਗਲੈਂਡ ਵਿਰੁੱਧ ਟੈਸਟ ਲੜੀ ਲਈ ਟੀਮ ਦਾ ਐਲਾਨ ਕੀਤਾ ਸੀ। ਚੋਣਕਾਰਾਂ ਦੇ ਚੇਅਰਮੈਨ ਅਜੀਤ ਅਗਰਕਰ ਦੁਆਰਾ ਐਲਾਨੀ ਗਈ ਟੀਮ ਵਿੱਚੋਂ ਬਾਹਰ ਰੱਖੇ ਗਏ ਵੱਡੇ ਨਾਵਾਂ ਵਿੱਚ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ, ਬੱਲੇਬਾਜ਼ ਸ਼੍ਰੇਅਸ ਅਈਅਰ ਅਤੇ ਸਰਫਰਾਜ ਖਾਨ ਸ਼ਾਮਲ ਹਨ। ਦਿੱਗਜ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਟੈਸਟ ਸੰਨਿਆਸ ਤੋਂ ਬਾਅਦ, ਭਾਰਤੀ ਨੌਜਵਾਨ ਟੀਮ ਲਈ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਉਮੀਦ ਹੈ।

ਦੱਸਣਯੋਗ ਹੈ ਕਿ ਸ਼ੁਭਮਨ ਗਿੱਲ ਦੇ ਭਾਰਤ ਦੇ ਕਪਤਾਨ ਬਣਨ ‘ਤੇ ਉਨ੍ਹਾਂ ਨੂੰ ਸਲਾਹ ਦੇਣ ਦਾ ਸਿਹਰਾ ਮਹਾਨ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਜਾਂਦਾ ਹੈ।

ਪੂਰੀ ਭਾਰਤੀ ਟੀਮ: ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਉਪ ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਬੀ ਸਾਈ ਸੁਧਰਸ਼ਨ, ਅਭਿਮੰਨਿਊ ਈਸਵਰਨ, ਕਰੁਣ ਨਾਇਰ, ਨਿਤੀਸ਼ ਰੈੱਡੀ, ਰਵਿੰਦਰ ਜਡੇਜਾ, ਧਰੁਵ ਜੁਰੇਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪਰਸਿਧ ਕ੍ਰਿਸ਼ਨਾ, ਆਕਾਸ਼ਦੀਪ, ਅਰਸ਼ਦੀਪ ਸਿੰਘ ਅਤੇ ਕੁਲਦੀਪ ਯਾਦਵ।

Leave a Reply

Your email address will not be published. Required fields are marked *