Breaking News
Smart Media Dashmesh Mohali Walk Smart Media Insurance Point Hardev Singh Ubha

ਪੁਲਿਸ ਅਧਿਕਾਰੀਆਂ ਨੇ ਉਭਰ ਰਹੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ

ਐਸ ਏ ਐਸ ਨਗਰ, 25 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਹਿੱਸੇ ਵਜੋਂ, ਡੀ ਐਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਐਸ ਐਚ ਓ ਸੋਹਾਣਾ, ਸਿਮਰਨ ਸਿੰਘ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਪੋਰਟਸ ਕੰਪਲੈਕਸ, ਸੈਕਟਰ 78 ਵਿਖੇ ਉਭਰ ਰਹੇ ਫੁੱਟਬਾਲ ਖਿਡਾਰੀਆਂ ਨਾਲ ਗੱਲਬਾਤ ਕੀਤੀ।

ਸੇਂਟ ਸਟੀਫਨ ਸਕੂਲ ਅਤੇ ਗਮਾਡਾ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ, ਜਿਨ੍ਹਾਂ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਸ਼ਾਮਲ ਸਨ, ਨੂੰ ਨਸ਼ਿਆਂ ਦੀ ਤਸਕਰੀ ਵਿਰੁੱਧ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਨੌਜਵਾਨ ਖਿਡਾਰੀਆਂ ਨੂੰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੀਤੇ ਗਏ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਡੀ ਐਸ ਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਉਤਸ਼ਾਹੀ ਨੌਜਵਾਨ ਫੁੱਟਬਾਲਰਾਂ ਨੇ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਅਤੇ “ਜਾਗੋ ਜਾਗੋ, ਨਸ਼ੇ ਤਿਆਗੋ” ਵਰਗੇ ਨਾਅਰੇ ਲਗਾ ਕੇ ਨਸ਼ਿਆਂ ਦੀ ਵਰਤੋਂ ਵਿਰੁੱਧ ਆਪਣੀ ਵਚਨਬੱਧਤਾ ਪ੍ਰਗਟ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ, ਮੋਹਾਲੀ ਪੁਲਿਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ, ਮੁਹੱਲਿਆਂ ਅਤੇ ਖੇਡ ਮੈਦਾਨਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾ ਰਹੀ ਹੈ।ਡੀ ਐਸ ਪੀ ਬੱਲ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਈਨ 97791-00200 ‘ਤੇ ਕਰਨ ਲਈ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Leave a Reply

Your email address will not be published. Required fields are marked *