Breaking News
Dashmesh GS Electricals Verka Smart Media Insurance Point Tav Prasad

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡੇ ਕੀਤੇ ਪਾਸ

ਐਸ.ਏ.ਐਸ. ਨਗਰ (ਮੋਹਾਲੀ) 2 ਜੂਨ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ ਅਤੇ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ।

ਮੀਟਿੰਗ ਵਿੱਚ ਰਾਮਵੀਰ, ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਬਲਦੀਪ ਕੌਰ ਆਈ.ਏ.ਐਸ. ਸਪੈਸ਼ਲ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮਿੰਦਰ ਸਿੰਘ ਉਪ- ਸਕੱਤਰ, ਹਰਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ, ਤੇਜਪਾਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ, ਦੇਵ ਰਾਜ ਸੁਪਰਡੈਂਟ ਕੋ-ਆਪਰੇਟਿਵ ਸੁਸਾਇਟੀਜ਼ ਪੰਜਾਬ, ਗਗਨਦੀਪ ਰਿਸਰਚ ਐਸਸੋਸੀਏਟ ਫਾਰਮਰਜ਼ ਕਮਿਸ਼ਨ ਪੰਜਾਬ, ਡਾ. ਐੱਚ.ਕੇ. ਮਾਵੀ ਵਿਗਿਆਨਕ ਖੇਤੀਬਾੜੀ ਮਾਰਕਿਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਜੂਦ ਰਹੇ।

ਇਸ ਮੌਕੇ ਮੰਡੀ ਬੋਰਡ ਨਾਲ ਸਬੰਧਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ ਅਤੇ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਤੇ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏਟੀਐਮਜ਼ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਹਨਾਂ ਕਾਰਜਾਂ ਦੀ ਸਮੂਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।

Leave a Reply

Your email address will not be published. Required fields are marked *