Breaking News
Dashmesh GS Electricals Smart Media Insurance Point Tav Prasad

ਲੁਧਿਆਣਾ ਜ਼ਿਮਨੀ ਚੋਣ : 14 ਉਮੀਦਵਾਰ ਚੋਣ ਮੈਦਾਨ ‘ਚ

ਚੰਡੀਗੜ੍ਹ, 5 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।  

ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Leave a Reply

Your email address will not be published. Required fields are marked *