
ਚੰਡੀਗੜ੍ਹ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰਦਿਆਂ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸੂਚੀ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪਵਨ ਟੀਨੂੰ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ। ਆਪ ਪਾਰਟੀ ਨੇ ਪਹਿਲਾਂ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਹਨਾਂ ਨੂੰ ਜਲੰਧਰ ਨੇ ਇਥੋਂ ਉਮੀਦਵਾਰ ਬਣਾਇਆ ਹੈ।
