Breaking News
Smart Media Dashmesh Insurance Point

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਨਹੀਂ ਰਹੇ, ਅੰਤਿਮ ਸਸਕਾਰ ਭਲਕੇ

ਚੰਡੀਗੜ੍ਹ/ਮੋਹਾਲੀ, 9 ਜੂਨ, ਪੰਜਾਬੀ ਦੁਨੀਆ ਬਿਊਰੋ:

ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। 68 ਸਾਲਾ ਗੁਰਪੰਥ ਮਾਨ ਪਿਛਲੇ ਦੋ ਮਹੀਨਿਆਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਨੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਉਹਨਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਸੀ ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਪਰ ਸੋਮਵਾਰ ਨੂੰ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਤੇ ਇੱਕ ਧੀ ਛੱਡ ਗਏ ਹਨ, ਜੋ ਇਸ ਸਮੇਂ ਵਿਦੇਸ਼ ਵਿੱਚ ਰਹਿੰਦੇ ਹਨ।

ਗੁਰਦਾਸ ਮਾਨ ਤੇ ਗੁਰਪੰਥ ਮਾਨ ਸਿਰਫ਼ ਦੋ ਭਰਾ ਸਨ, ਉਨ੍ਹਾਂ ਦੀ ਇੱਕ ਭੈਣ ਵੀ ਹੈ। ਗੁਰਪੰਥ ਮਾਨ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ।

Leave a Reply

Your email address will not be published. Required fields are marked *