Breaking News
Dashmesh GS Electricals Verka Smart Media Insurance Point Tav Prasad

ਸਿੱਖਿਆ ਬੋਰਡ ਦੀ ਪਹਿਲਕਦਮੀ: ਵਿਦਿਆਰਥੀਆਂ ਲਈ ਆਨਲਾਈਨ ਫਾਰਮ ਭਰਨ ਵਾਸਤੇ ਵੱਖਰਾ ਕਾਉਂਟਰ ਸਥਾਪਿਤ

ਪ੍ਰਾਈਵੇਟ ਕੈਫ਼ੇ ਮਾਲਕਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ: ਬੋਰਡ ਚੇਅਰਮੈਨ

ਮੋਹਾਲੀ, 12 ਜੂਨ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਵਿਦਿਆਰਥੀਆਂ ਦੀ ਸੁਵਿਧਾ ਲਈ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਲਈ ਆਨਲਾਈਨ ਅਪਲਾਈ ਕਰਨ ਵਾਸਤੇ ਇੱਕ ਵੱਖਰਾ ਕਾਉਂਟਰ ਸ਼ੁਰੂ ਕਰ ਦਿੱਤਾ ਗਿਆ ਹੈ।

ਸਿੱਖਿਆ ਬੋਰਡ ਵੱਲੋਂ ਪਬਲਿਕ ਦੇ ਹਿਤ ਲਈ ਦਿੱਤੀਆ ਜਾਂਦੀਆਂ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਆਦਿ ਸੇਵਾਵਾਂ ਲਈ ਅਪਲਾਈ ਕਰਨ ਦੀ ਸੁਵਿਧਾ ਆਪਣੀ ਦਫ਼ਤਰੀ ਵੈੱਬਸਾਈਟ ਤੇ ਉਪਲਬਧ ਕਰਵਾਈ ਹੋਈ ਹੈ। ਪ੍ਰੰਤੂ ਬਹੁਤ ਸਾਰੇ ਵਿਦਿਆਰਥੀ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਮੁੱਖ ਦਫ਼ਤਰ ਆਉਣ ਉਪਰੰਤ ਹੀ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਬਾਹਰ ਜਾ ਕੇ ਪ੍ਰਾਈਵੇਟ ਸਾਈਬਰ ਕੈਫੇ ਤੋਂ ਇਹ ਕੰਮ ਕਰਵਾਉਣਾ ਪੈਂਦਾ ਹੈ ਅਤੇ ਇਸ ਕੰਮ ਲਈ ਕੈਫ਼ੇ ਮਾਲਿਕਾਂ ਵੱਲੋਂ ਮਨਮਰਜੀ ਨਾਲ ਪੈਸੇ ਵਸੂਲੇ ਜਾਂਦੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐੱਸ (ਰਿਟਾ.) ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਿਛਲੇ ਕੁੱਝ ਸਮੇਂ ਤੋਂ ਸਿੱਖਿਆ ਬੋਰਡ ਵੱਲੋਂ ਆਨਲਾਈਨ ਅਪਲਾਈ ਕਰਨ ਦੀ ਇਸ ਸੁਵਿਧਾ ਦਾ ਬੋਰਡ ਤੋਂ ਬਾਹਰ ਪ੍ਰਾਈਵੇਟ ਕੈਫ਼ੇ ਮਾਲਿਕਾਂ ਵੱਲੋਂ ਨਾਜਾਇਜ਼ ਫ਼ਾਇਦਾ ਉਠਾਇਆ ਜਾ ਰਿਹਾ ਸੀ ਅਤੇ ਵਿਦਿਆਰਥੀਆਂ ਕੋਲੋਂ ਆਨਲਾਈਨ ਫਾਰਮ ਭਰਵਾਉਣ ਦੀਆਂ ਭਾਰੀ ਫੀਸਾਂ ਲਈਆਂ ਜਾ ਰਹੀਆਂ ਸਨ। ਸਿੰਗਲ ਵਿੰਡੋ ਤੇ ਵਿਦਿਆਰਥੀਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕਰਨ ਉਪਰੰਤ ਪ੍ਰਾਈਵੇਟ ਕੈਫ਼ੇ ਮਾਲਿਕਾਂ ਵੱਲੋਂ ਆਨਲਾਈਨ ਫ਼ਾਰਮ ਭਰਨ ਦੇ ਨਾਂ ਤੇ ਕੀਤੀ ਜਾ ਰਹੀ ਇਸ ਲੁੱਟ-ਖਸੁੱਟ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਦੇ ਮੱਦੇਨਜ਼ਰ ਸਿੱਖਿਆ ਬੋਰਡ ਦੀ ਸਿੰਗਲ ਵਿੰਡੋ ਤੇ ਇੱਕ ਵੱਖਰਾ ਕਾਉਂਟਰ ਸਥਾਪਿਤ ਕਰ ਦਿੱਤਾ ਗਿਆ ਹੈ। ਇਸ ਨਾਲ ਇੱਕ ਤਾਂ ਵਿਦਿਆਰਥੀ ਬੇਵਜ੍ਹਾ ਸਮੇਂ ਦੀ ਬਰਬਾਦੀ ਤੋਂ ਬਚ ਸਕਣਗੇ ਅਤੇ ਦੂਜੇ ਇਸ ਕਾਉਂਟਰ ਤੇ ਬਿਨਾਂ ਕਿਸੇ ਵਾਧੂ ਫੀਸ ਦੇ ਆਨਲਾਈਨ ਫਾਰਮ ਭਰਨ ਦੀ ਸੁਵਿਧਾ ਪ੍ਰਾਪਤ ਕਰ ਸਕਣਗੇ।

ਸਿੱਖਿਆ ਬੋਰਡ ਵੱਲੋਂ ਕੀਤੇ ਇੱਸ ਉੱਦਮ ਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਲਗਭਗ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਇਸ ਸੁਵਿੱਧਾ ਤੋਂ ਰੋਜਾਨਾ 45 ਤੋਂ 50 ਦੇ ਕਰੀਬ ਵਿਦਿਆਰਥੀ ਲਾਭ ਉਠਾ ਰਹੇ ਹਨ। ਕੈਪਸ਼ਨ:- ਵਿਦਿਆਰਥੀ ਬੋਰਡ ਵੱਲੋਂ ਸ਼ੁਰੂ ਕੀਤੀ ਸੁਵਿਧਾ ਦਾ ਲਾਭ ਉਠਾਉਂਦੇ ਹੋਏ।

Leave a Reply

Your email address will not be published. Required fields are marked *