Breaking News
Smart Media Dashmesh Insurance Point

ਸਿਕੰਦਰ ਸਿੰਘ ਮਲੂਕਾ ਨੇ ਅਕਾਲੀ ਦਲ ‘ਚ ਕੀਤੀ ਵਾਪਸੀ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ :

ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਮੁੜ ਵਾਪਸੀ ਦਾ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ।”

ਸ. ਮਲੂਕਾ 2024 ਦੀਆਂ ਪਾਰਲੀਮੈਂਟ ਚੋਣਾਂ ਵਿੱਚ ਆਪਣੀ ਨੂੰਹ ਦੇ ਬਠਿੰਡਾ ਸੀਟ ਤੋਂ ਖੜਨ ਕਰਕੇ ਪਹਿਲਾਂ ਭਾਜਪਾ ਨਾਲ ਨੇੜਤਾ ਬਣਾਈ ਰੱਖੀ ਅਤੇ ਫਿਰ ਪੰਥਕ ਸੁਧਾਰ ਲਹਿਰ ‘ਚ ਚਲੇ ਗਏ ਸਨ। ਉਹਨਾਂ ਦੀ ਘਰ-ਵਾਪਸੀ ਨਾਲ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *