Breaking News
Smart Media Dashmesh Insurance Point

ਤਕਨੀਕੀ ਖਰਾਬੀ ਕਾਰਨ ਏਅਰ ਇੰਡੀਆ ਦੀ ਅਹਿਮਦਾਬਾਦ-ਲੰਡਨ ਉਡਾਣ ਰੱਦ

ਅਹਿਮਦਾਬਾਦ, 17 ਜੂਨ, ਪੰਜਾਬੀ ਦੁਨੀਆ ਬਿਊਰੋ:

ਅਹਿਮਦਾਬਾਦ ਤੋਂ ਮੰਗਲਵਾਰ, 17 ਜੂਨ ਨੂੰ ਲੰਡਨ ਰਵਾਨਾ ਹੋਣ ਵਾਲੀ ਏਅਰ ਇੰਡੀਆ ਦੀ ਇੱਕ ਫਲਾਈਟ ਨੂੰ ਤਕਨੀਕੀ ਖਰਾਬੀ ਕਾਰਨ ਰੱਦ ਕਰ ਦਿੱਤਾ ਗਿਆ। ਇਹ ਘਟਨਾ, 12 ਜੂਨ ਨੂੰ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਦੇ ਭਿਆਨਕ ਹਾਦਸੇ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ 241 ਯਾਤਰੀ ਮਾਰੇ ਗਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਇੰਡੀਆ ਦਾ ਜਹਾਜ਼ AI 159 ਨਵੀਂ ਦਿੱਲੀ ਤੋਂ ਅਹਿਮਦਾਬਾਦ ਪਹੁੰਚਿਆ ਸੀ ਅਤੇ ਲੰਡਨ ਲਈ ਰਵਾਨਾ ਹੋਣ ਲਈ ਤਿਆਰ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਉਡਾਣ ਨੂੰ ਰੱਦ ਕਰਨਾ ਪਿਆ।

ਇਸੇ ਤਰ੍ਹਾਂ ਕੰਪਨੀ ਦੀ ਇੱਕ ਹੋਰ ਉਡਾਣ, ਸੋਮਵਾਰ ਨੂੰ ਸੰਚਾਲਨ ਸੰਬੰਧੀ ਮੁਸ਼ਕਲਾਂ ਕਾਰਨ ਰੱਦ ਕਰਨੀ ਪਈ, ਕਿਉਂਕਿ ਸਮਾਂ ਜ਼ਿਆਦਾ ਹੋਣ ਕਾਰਨ ਚਾਲਕ ਦਲ ਦੀ ਡਿਊਟੀ ਖਤਮ ਹੋ ਗਈ ਸੀ।

Leave a Reply

Your email address will not be published. Required fields are marked *