
ਮੋਹਾਲੀ, 18 ਅਪ੍ਰੈਲ, ਪੰਜਾਬੀ ਦੁਨੀਆ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ ਮਾਰਚ-2024 ਦੌਰਾਨ 10ਵੀਂ ਜਮਾਤ ਦੀ ਲਈ ਗਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। 10ਵੀਂ ਦੇ ਨਤੀਜੇ ਵਿੱਚ ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਇੱਕ ਵਾਰ ਫਿਰ ਬਾਜ਼ੀ ਮਾਰੀ ਹੈ। ਮੈਰਿਟ ਲਿਸਟ ਵਿੱਚ ਪਹਿਲੇ ਦੋ ਸਥਾਨ ਜ਼ਿਲ੍ਹਾ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੀਆਂ ਵਿਦਿਆਰਥਣਾਂ ਅਦਿਤੀ ਪੁੱਤਰੀ ਅਜੇ ਕੁਮਾਰ ਸਿੰਘ ਨੇ 100% ਅੰਕ ਹਾਸਲ ਕਰਕੇ ਪਹਿਲਾ ਅਤੇ ਦੂਜਾ ਸਥਾਨ ਅਲੀਸ਼ਾ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 99.23% ਅੰਕ ਹਾਸਲ ਕੀਤੇ ਹਨ ਜਦਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਬਕਾਲਾ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਦੀ ਵਿਦਿਆਰਥਣ ਕਰਮਨਪ੍ੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 99.23% ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਇਹ ਨਤੀਜਾ ਸਭ ਲੲੀ ਸਵੇਰੇ 7 ਵਜੇ ਸਿੱਖਿਆ ਬੋਰਡ ਦੀ ਵੈੱਬਸਾੲੀਟ ਉਤੇ ਉਪਲੱਬਧ ਹੋਵੇਗਾ।