Breaking News
Smart Media Dashmesh Mohali Walk Smart Media Insurance Point Hardev Singh Ubha

AAP ਨੇ ਪੰਜਾਬ ਦੇ 5 ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ

ਚੰਡੀਗੜ੍ਹ, 25 ਜੂਨ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ 5 ਵਿਧਾਨ ਸਭਾ ਹਲਕਿਆਂ ਵਿੱਚ ਇੰਚਾਰਜ ਨਿਯੁਕਤ ਕਰਕੇ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ। ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਜੂਦਾ ਸਮੇਂ ਵਿਚ ਪਵਨ ਟੀਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਵਜੋਂ ਆਪਣੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਸਰਕਾਰ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦਾ ਚੇਅਰਮੈਨ ਵੀ ਬਣਾਇਆ ਹੈ। ਉਹ 2012 ਤੋਂ 2022 ਤੱਕ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ 2014 ਅਤੇ 2024 ਦੀਆਂ ਲੋਕ ਸਭਾ ਚੋਣਾਂ ਵੀ ਲੜ ਚੁੱਕੇ ਹਨ।

ਫਗਵਾੜਾ ਵਿਧਾਨ ਸਭਾ ਵਿੱਚ, ਹਰਜੀ ਮਾਨ (ਹਰਨੂਰ ਸਿੰਘ ਮਾਨ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰਜੀ ਮਾਨ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਬੇਟੇ ਅਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਦੋਤੇ ਹਨ। ਉਹ ਇਸ ਵੇਲੇ ਪਾਰਟੀ ਦੇ ਬੁਲਾਰੇ ਹਨ।ਸੋਨੀਆ ਮਾਨ ਨੂੰ ਰਾਜਾ ਸਾਂਸੀ ਵਿਧਾਨ ਸਭਾ ਹਲਕੇ ਦਿ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਸੋਨੀਆ ਮਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਅਤੇ ਇੱਕ ਪੰਜਾਬੀ ਫ਼ਿਲਮ ਅਦਾਕਾਰਾ ਹਨ। ਉਨ੍ਹਾਂ ਦੇ ਪਿਤਾ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਉਹ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਬਹੁਤ ਸਰਗਰਮ ਹਨ।

ਐਡਵੋਕੇਟ ਕਰਮਵੀਰ ਚੰਦੀ ਨੂੰ ਕਪੂਰਥਲਾ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਪਿਛਲੇ 15 ਸਾਲਾਂ ਤੋਂ ਕਪੂਰਥਲਾ ਜ਼ਿਲ੍ਹਾ ਅਦਾਲਤ ਵਿੱਚ ਵਕੀਲ ਹੈ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਅਤੇ ਚੌਲ ਮਿੱਲ ਐਸੋਸੀਏਸ਼ਨ, ਕਪੂਰਥਲਾ ਦੇ ਸਕੱਤਰ ਵੀ ਹਨ।

ਬਠਿੰਡਾ ਦਿਹਾਤੀ ਤੋਂ ਜਸਵਿੰਦਰ ਸਿੰਘ ਸ਼ਿੰਦਾ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ਼ਿੰਦਾ 2019 ਤੋਂ ਆਮ ਆਦਮੀ ਪਾਰਟੀ ਨਾਲ ਹੈ ਅਤੇ ਇਸ ਸਮੇਂ ਪਾਰਟੀ ਦੇ ਖੇਡ ਵਿੰਗ ਦਾ ਸੂਬਾ ਸਕੱਤਰ ਹੈ। ਉਹ ਬਠਿੰਡਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ।

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ। ਅਰੋੜਾ ਨੇ ਕਿਹਾ ਕਿ ਸੰਗਠਨ ਦਾ ਵਿਸਥਾਰ ਕਰਨ ਦਾ ਸਾਡਾ ਉਦੇਸ਼ ਹਰੇਕ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨਾ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ​​ਕਰਨਾ ਹੈ।

ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਹਲਕੇ ਸੰਗਠਨ ਇੰਚਾਰਜ ਵੀ ਕੀਤੇ ਗਏ ਨਿਯੁਕਤ

ਪੰਜ ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜਾਂ ਦੀ ਨਿਯੁਕਤੀ ਦੇ ਨਾਲ ਪਾਰਟੀ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਹਲਕਾ ਸੰਗਠਨ ਇੰਚਾਰਜ ਵੀ ਨਿਯੁਕਤ ਕੀਤੇ ਹਨ। ਹਲਕਾ ਸੰਗਠਨ ਇੰਚਾਰਜ ਦਾ ਕੰਮ ਹਰ ਵਿਧਾਨ ਸਭਾ ਵਿੱਚ ਸੰਗਠਨ ਨੂੰ ਮਜ਼ਬੂਤ ​​ਕਰਨਾ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹਰ ਪਿੰਡ ਅਤੇ ਹਰ ਵਾਰਡ ਪੱਧਰ ਤੱਕ ਵਿਸਤਾਰ ਕਰਨਾ ਹੈ।

Leave a Reply

Your email address will not be published. Required fields are marked *