Breaking News
Smart Media Dashmesh Insurance Point

‘ਆਪ’ ਨੇ ਮੌਜੂਦਾ ਵਿਧਾਇਕ ਨੂੰ 5 ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 29 ਜੂਨ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ (AAP) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਪਾਰਟੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਪਾਰਟੀ ਵੱਲੋਂ ਉਨ੍ਹਾਂ ‘ਤੇ ਇਕ ਕਦਮ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਦੋਸ਼ ਵਜੋਂ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਪਾਰਟੀ ਖਿਲਾਫ ਲਗਾਤਾਰ ਸ਼ੋਸ਼ਲ ਮੀਡੀਆ ‘ਤੇ ਬੋਲਦੇ ਰਹੇ ਹਨ। ਹਾਲ ਹੀ ਵਿਚ ਉਨ੍ਹਾਂ ਵੱਲੋਂ ਸ਼ੋਸ਼ਲ ਮੀਡੀਆ ‘ਤੇ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ‘ਤੇ ਰੇਡ ਮਾਰਨ ਦੇ ਢੰਗ ਦੀ ਨਿੰਦਾ ਕਰਨਾ ਬਣਿਆ ਹੈ। ਇਹ ਮੁੱਖ ਕਾਰਨ ਉਹਨਾਂ ਨੂੰ ਪਾਰਟੀ ‘ਚੋਂ ਕੱਢਣ ਦਾ ਬਣਿਆ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰ ਚਲਦੇ ਆ ਰਹੇ ਸਨ। ਅੰਮ੍ਰਿਤਸਰ ਵਿੱਚ ਜਦੋਂ ਵੀ ਸਰਕਾਰ ਜਾਂ ਪਾਰਟੀ ਦੇ ਪ੍ਰੋਗਰਾਮ ਹੋਏ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਮੇਸ਼ਾ ਉਹਨਾਂ ਤੋਂ ਦੂਰੀ ਬਣਾਈ ਰੱਖੀ ਅਤੇ ਸ਼ਾਮਲ ਨਹੀਂ ਹੋਏ। ਕੁੰਵਰ ਵਿਜੇ ਪ੍ਰਤਾਪ ਸਿੰਘ ਬਰਗਾੜੀ ਤੇ ਬਹਿਬਲ ਕਲਾਂ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਸਨ।

Leave a Reply

Your email address will not be published. Required fields are marked *