Breaking News
Smart Media Dashmesh Insurance Point

Uttarakhand: ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ‘ਚਾਰ ਧਾਮ’ ਯਾਤਰਾ ਰੋਕੀ

ਕਈ ਮਜ਼ਦੂਰ ਲਾਪਤਾ, ਜ਼ਮੀਨ ਖਿਸਕਣ ਕਾਰਨ ਆਵਾਜਾਈ ਪ੍ਰਭਾਵਿਤ

ਦੇਹਰਾਦੂਨ, 29 ਜੂਨ, ਪੰਜਾਬੀ ਦੁਨੀਆ ਬਿਊਰੋ:

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਬੱਦਲ ਫਟਣ ਕਾਰਨ ਵੱਡਾ ਨੁਕਸਾਨ ਹੋਣ ਦੀ ਖਬਰ ਹੈ। ਇਸ ਘਟਨਾ ਵਿਚ ਕਈ ਮਜ਼ਦੂਰਾਂ ਦੇ ਲਾਪਤਾ ਹੋਣ ਅਤੇ ਜ਼ਮੀਨ ਖਿਸਕਣ ਨਾਲ ਉਤਰਾਖੰਡ ਵਿੱਚ ਮੁੱਖ ਤੀਰਥ ਮਾਰਗਾਂ ਦੀ ਆਵਾਜਾਈ ਵਿੱਚ ਵਿਘਨ ਪਿਆ ਹੈ।

ਸ਼ਨੀਵਾਰ ਦੇਰ ਰਾਤ ਬਾਰਕੋਟ-ਯਮੁਨੋਤਰੀ ਸੜਕ ‘ਤੇ ਸਿਲਾਈ ਬੈਂਡ ‘ਤੇ ਬੱਦਲ ਫਟਣ ਨਾਲ ਅਚਾਨਕ ਹੜ੍ਹ ਆ ਗਿਆ। ਹੜ੍ਹ ਨੇ ਬਾਲੀਗੜ੍ਹ ਵਿਖੇ ਇੱਕ ਨਿਰਮਾਣ ਅਧੀਨ ਹੋਟਲ ਸਾਈਟ ਨੂੰ ਭਾਰੀ ਨੁਕਸਾਨ ਪਹੁੰਚਾਇਆ, ਜਿੱਥੇ 8-9 ਮਜ਼ਦੂਰ ਦੇ ਲਾਪਤਾ ਹੋਣ ਦੀ ਸੂਚਨਾ ਹੈ।

ਇਸ ਘਟਨਾ ਤੋਂ ਬਾਅਦ, ਰਾਜ ਸਰਕਾਰ ਨੇ ਐਤਵਾਰ ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ ਅਤੇ ਚਾਰ ਧਾਮ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ ਹੈ। ਬਦਰੀਨਾਥ ਅਤੇ ਯਮੁਨੋਤਰੀ ਹਾਈਵੇਅ ਦੇ ਕਈ ਮੁੱਖ ਸੜਕਾਂ ‘ਤੇ ਆਵਾਜਾਈ ਵਿਚ ਵਿਘਨ ਪੈਣ ਕਾਰਨ ਸ਼ਰਧਾਲੂ ਫਸ ਗਏ ਹਨ।

ਗੜਵਾਲ ਡਿਵੀਜ਼ਨ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਪੁਸ਼ਟੀ ਕੀਤੀ ਹੈ ਕਿ ਸਾਵਧਾਨੀ ਦੇ ਤੌਰ ‘ਤੇ ਚਾਰ ਧਾਮ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਉਹਨਾਂ ਦੱਸਿਆ, “ਮੈਂ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਰਿਦੁਆਰ, ਰਿਸ਼ੀਕੇਸ਼, ਸ੍ਰੀਨਗਰ, ਰੁਦਰਪ੍ਰਯਾਗ, ਸੋਨਪ੍ਰਯਾਗ ਅਤੇ ਵਿਕਾਸਨਗਰ ਵਿੱਚ ਸ਼ਰਧਾਲੂਆਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ।”

Leave a Reply

Your email address will not be published. Required fields are marked *