Breaking News
Smart Media Dashmesh Insurance Point

ਪੰਜਾਬ ਕੈਬਨਿਟ ’ਚ ਵਾਧਾ, ਸੰਜੀਵ ਅਰੋੜਾ ਨੇ ਸਹੁੰ ਚੁੱਕੀ

ਚੰਡੀਗੜ੍ਹ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਚ ਅੱਜ ਵੀਰਵਾਰ ਨੂੰ ਮੰਤਰੀ ਮੰਡਲ ਵਿਚ ਵਾਧਾ ਹੋਇਆ ਹੈ। ਹਾਲ ਹੀ ਵਿਚ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੰਜੀਵ ਅਰੋੜਾ ਨੂੰ ਰਾਜ ਭਵਨ ਵਿਖੇ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਈ ਕੈਬਨਿਟ ਮੰਤਰੀ, ਆਪ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਨੇ ਕਾਂਗਰਸੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਰਾਜ ਸਭਾ ਦੇ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ।

Leave a Reply

Your email address will not be published. Required fields are marked *