Breaking News
Smart Media Dashmesh Mohali Walk Smart Media Insurance Point Hardev Singh Ubha

ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

ਪਟਨਾ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਖਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਤਖਤ ਸਾਹਿਬ ਵਿਖੇ ਪੇਸ਼ ਦਾ ਸਮਾਂ ਦਿੱਤਾ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਦਿੱਤੇ ਆਦੇਸ਼ ਦੀ ਅਣਦੇਖੀ ਕਰਨ ਦੇ ਦੋਸ਼ੀ ਮੰਨਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *