Breaking News
Dashmesh GS Electricals Verka Smart Media Insurance Point Tav Prasad

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ

3600 ਅਧਿਆਪਕ ਭਰਤੀ ਕਰਨ ਦਾ ਫੈਸਲਾ

ਸੀਜੀਸੀ ਅਤੇ ਰਿਆਤ ਬਾਹਰਾ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ।

ਮੀਟਿੰਗ ਦੇ ਲਏ ਗਏ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਮੰਤਰੀ ਮੰਡਲ ਵਿੱਚ 3600 ਅਧਿਆਪਕ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣ ਲਈ ਕੀਤੀ ਜਾਵੇਗੀ। ਸੂਬੇ ਵਿੱਚ ਦੋ ਨਵੀਆਂ ਯੂਨੀਵਰਸਿਟੀਆਂ ਬਣਾਉਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਸੀਜੀਸੀ ਅਤੇ ਰਿਆਤ ਬਾਹਰਾ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਕਿਲ੍ਹਾ ਰਾਏਪੁਰ ਵਿੱਚ ਬੈਲ ਗੱਡੀ ਮੁਕਾਬਲੇ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਵਿਧਾਨ ਸਭਾ ਵਿੱਚ ਬਿੱਲ ਲਿਆਂਦਾ ਜਾਵੇਗਾ। ਹਰਪਾਲ ਸਿੰਘ ਚੀਮਾ ਨੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਬੇਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ। ਇਸ ਸਬੰਧੀ ਵੱਖ ਵੱਖ ਵਿਦਵਾਨਾਂ ਤੋਂ ਸਲਾਹ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਖਰੜਾ ਬਣ ਗਿਆ ਤਾਂ ਤੁਹਾਡੇ ਨਾਲ ਸਾਂਝਾ ਕੀਤਾ ਜਾਵੇਗਾ।

Leave a Reply

Your email address will not be published. Required fields are marked *