Breaking News
Smart Media Dashmesh Insurance Point

ਜ਼ਿਲ੍ਹੇ ਦੇ 6 ਸਰਪੰਚਾਂ ਅਤੇ 119 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਦੀ ਸਮਾਂ-ਸਾਰਣੀ ਦਾ ਐਲਾਨ

ਨਾਮਜ਼ਦਗੀਆਂ 14 ਜੁਲਾਈ ਨੂੰ ਸ਼ੁਰੂ ਹੋਣਗੀਆਂ, ਵੋਟਾਂ 27 ਜੁਲਾਈ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 06 ਸਰਪੰਚਾਂ ਅਤੇ 119 ਪੰਚਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਚੋਣਾਂ 27 ਜੁਲਾਈ ਨੂੰ ਹੋਣਗੀਆਂ। ਇਸ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਕੋਮਲ ਮਿੱਤਲ ਅਨੁਸਾਰ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 17 ਜੁਲਾਈ ਆਖਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਜੁਲਾਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ ਹੈ।

ਪੋਲਿੰਗ 27 ਜੁਲਾਈ ਨੂੰ ਹੋਵੇਗੀ। ਵੋਟਿੰਗ ਪੂਰੀ ਹੋਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਦੀ ਗਿਣਤੀ ਉਸੇ ਦਿਨ ਕੀਤੀ ਜਾਵੇਗੀ।

ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ, ਪੋਲਿੰਗ ਅਤੇ ਗਿਣਤੀ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *