Breaking News
Smart Media Dashmesh Mohali Walk Smart Media Insurance Point Hardev Singh Ubha

Anti-rabies vaccine available – Punjabi Dunia

ਐੱਸ.ਏ.ਐੱਸ. ਨਗਰ, 27 ਜੁਲਾਈ :

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹੁਣ ਜ਼ਿਲ੍ਹੇ ਦੇ ਸਾਰੇ 40 ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ ਰੇਬੀਜ਼ ਵੈਕਸੀਨ ਉਪਲਭਧ ਕਰਵਾ ਦਿਤੀ ਗਈ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਆਮ ਆਦਮੀ ਕਲੀਨਿਕਾਂ ਵਿਚ ਕਈ ਨਵੀਆਂ ਸਹੂਲਤਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ ਜਦਕਿ ਬਾਕੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਵੈਕਸੀਨ ਪਹਿਲਾਂ ਹੀ ਉਪਲਭਧ ਹੈ। ਉਨ੍ਹਾਂ ਦਸਿਆ ਕਿ ਜਾਨਵਰਾਂ ਦੇ ਵੱਢਣ ਦੇ ਪਹਿਲੇ ਦਿਨ, ਤੀਜੇ ਦਿਨ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ ਹੈ। ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ‘ਤੇ ਰੇਬੀਜ਼ ਦਾ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਦਸਿਆ ਕਿ ਰੇਬੀਜ਼ ਜਾਂ ਹਲਕਾਅ ਦਾ ਇਹ ਰੋਗ 100 ਫੀਸਦੀ ਜਾਨਲੇਵਾ ਪਰ 100 ਫੀਸਦੀ ਰੋਕਥਾਮਯੋਗ ਹੈ, ਜੇ ਜਲਦੀ ਇਲਾਜ ਕੀਤਾ ਜਾਵੇ। ਕਲੀਨਿਕਾਂ ਵਿੱਚ ਲੋੜੀਂਦੇ ਟੀਕੇ ਦਾ ਪੂਰਾ ਭੰਡਾਰ ਅਤੇ ਸਿਖਲਾਈ ਪ੍ਰਾਪਤ ਮੈਡੀਕਲ ਸਟਾਫ ਤਾਇਨਾਤ ਹੈ ਤਾਂ ਜੋ ਸੁਚਾਰੂ, ਤੇਜ਼ ਅਤੇ ਪ੍ਰਭਾਵਸ਼ਾਲੀ ਇਲਾਜ ਯਕੀਨੀ ਬਣਾਇਆ ਜਾ ਸਕੇ।

ਡਾ. ਜੈਨ ਨੇ ਦਸਿਆ ਕਿ ਆਮ ਤੌਰ ‘ਤੇ ਇਹ ਸਮਝਿਆ ਜਾਂਦਾ ਹੈ ਕਿ ਰੇਬੀਜ਼ ਸਿਰਫ ਕੁੱਤੇ ਦੇ ਵੱਢਣ ਨਾਲ ਫੈਲ ਸਕਦਾ ਹੈ। ਹਾਲਾਂਕਿ ਇਸ ਦੇ ਉਲਟ, ਇਹ ਬਿਮਾਰੀ ਕੁੱਤਿਆਂ ਤੱਕ ਹੀ ਸੀਮਿਤ ਨਹੀਂ, ਸਗੋਂ ਇਹ ਬਿੱਲੀਆਂ, ਬਾਂਦਰਾਂ, ਬੱਕਰੀਆਂ, ਚਮਗਿੱਦੜਾਂ ਸਮੇਤ ਵੱਖ-ਵੱਖ ਜਾਨਵਰਾਂ ਦੇ ਕੱਟਣ ਨਾਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਜਾਨਵਰ ਨੇ ਕੱਟ ਲਿਆ ਹੈ ਜਾਂ ਤੁਹਾਨੂੰ ਰੇਬੀਜ਼ ਦੇ ਸੰਕ੍ਰਮਣ ਦਾ ਸ਼ੱਕ ਹੈ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ ਅਤੇ ਰੇਬੀਜ਼ ਦਾ ਟੀਕਾ ਲਗਵਾਓ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ ‘ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੇਬੀਜ਼ ਤੋਂ ਬਚਣ ਦਾ ਤਰੀਕਾ ਸਿਰਫ਼ ਇਸਦੀ ਰੋਕਥਾਮ ਹੀ ਹੈ।

Leave a Reply

Your email address will not be published. Required fields are marked *