Breaking News
Smart Media Dashmesh Mohali Walk Smart Media Insurance Point Hardev Singh Ubha

ਰੈਜੀਡੈਂਟ ਸੋਸ਼ਲ ਐਂਡ ਵੈਲਫੇਅਰ ਐਸੋਸੀਏਸ਼ਨ ਫੇਜ-9 ਨੇ ਤੀਆਂ ਦਾ ਤਿਉਹਾਰ ਮਨਾਇਆ

ਮੋਹਾਲੀ, 4 ਅਗਸਤ, ਪੰਜਾਬੀ ਦੁਨੀਆ ਬਿਊਰੋ :

ਰੈਜੀਡੈਂਟ ਸੋਸ਼ਲ ਐਂਡ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਫੇਜ਼-9, ਦੇ ਨਿਵਾਸੀਆਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਧੂਮ ਧਾਮ ਨਾਲ ਮਨਾਇਆ। ਇਸ ਦੌਰਾਨ ਔਰਤਾਂ ਅਤੇ ਮਰਦਾਂ ਵੱਲੋਂ ਗਿੱਧੇ ਅਤੇ ਭੰਗੜੇ ਪਾਏ ਗਏ ਅਤੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲੈਂਦਿਆਂ ਕਈ ਇਨਾਮ ਜਿੱਤੇ। ਇਸ ਮੌਕੇ ਸਾਬਕਾ ਮੰਤਰੀ ਰਾਮੂਵਾਲੀਆ ਜੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਸ. ਰਾਮੂੰਵਾਲੀਆ ਨੇ ਤੀਆਂ ਦੇ ਤਿਉਹਾਰ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ, ਜਿਸ ਦੀ ਹਾਜ਼ਰੀਨ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੋਹਾਨਾ ਦੀ ਐਮ ਸੀ ਹਰਜਿੰਦਰ ਕੌਰ ਸੋਹਾਣਾ ਅਤੇ ਰਾਜ ਰਾਣੀ ਜੈਨ ਐਮ ਸੀ ਵੱਲੋਂ ਵੀ ਹਾਜ਼ਰੀ ਭਰੀ ਗਈ। ਉਹਨਾਂ ਨੇ ਮਿਸ ਤੀਜ ਦੀ ਚੋਣ ਕਰਨ ਵਿੱਚ ਆਪਣਾ ਸਹਿਯੋਗ ਦਿੱਤਾ ਅਤੇ ਉਹਨਾਂ ਦਾ ਸਨਮਾਨ ਵੀ ਕੀਤਾ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਰੁਪਿੰਦਰ ਕੌਰ, ਸ਼ਰੀਨ ਪੁਰੀ, ਸੋਨੀਆ, ਪਲਵਿੰਦਰ ਕੌਰ ਸੰਧੂ, ਪ੍ਰੀਤ, ਹਰਪ੍ਰੀਤ, ਗੁਰਮੀਤ, ਮਨਜੀਤ ਅਤੇ ਐਸੋਸੀਏਸ਼ਨ ਦੇ ਮੈਂਬਰਜ਼ ਕੈਪਟਨ ਰਜਿੰਦਰ ਸਿੰਘ, ਗੁਰਮੁੱਖ ਸਿੰਘ, ਰਸ਼ਪਾਲ ਸਿੰਘ ਚਾਹਲ, ਮੱਖਣ ਸਿੰਘ, ਲਾਲ ਚੰਦ, ਕੇ ਐਲ ਅਰੋੜਾ, ਦਲਜੀਤ ਸਿੰਘ, ਸ਼ਰਨਜੀਤ ਸਿੰਘ, ਟੀਪੀਐਸ ਬੇਦੀ, ਸੁਰਿੰਦਰ ਸਿੰਘ ਬੇਦੀ, ਰਜਿੰਦਰ ਸਿੰਘ ਤੁੜ, ਗੁਰਮੁਖ ਸਿੰਘ, ਐਚ ਐਸ ਉਪਲ, ਜਗਦੇਵ ਸਿੰਘ ਅਤੇ ਅਮਰਜੀਤ ਸਿੰਘ ਨੇ ਪ੍ਰਬੰਧ ਕਰਨ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।

ਦੀਪਿਕਾ ਬਖਸ਼ੀ, ਕਮਲੇਸ਼, ਅਨੂ ਉਪਲ ਅਤੇ ਹਰਿੰਦਰ ਪਾਲ ਸਿੰਘ ਹੈਰੀ ਵਲੋਂ ਸਟੇਜ ਦਾ ਸੰਚਾਲਨ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਇਆ ਗਿਆ। ਇਸ ਮੌਕੇ ਪ੍ਰੀਤ ਅਤੇ ਗੁਰਪ੍ਰੀਤ ਕੌਰ ਬਾਜਵਾ ਨੂੰ ਵੱਖ ਵੱਖ ਸ਼੍ਰੇਣੀਆਂ ਵਿੱਚ ਤੀਜ ਦੀ ਰਾਣੀ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਸਿਰ ਦੇ ਤਾਜ ਅਤੇ ਫੁਲਕਾਰੀ ਨਾਲ ਸਨਮਾਨਿਤ ਕੀਤਾ ਗਿਆ।

ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਆਏ ਹੋਏ ਸਾਰੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਅਤੇ ਪਿਆਰ ਦੇ ਨਾਲ ਇਹ ਪ੍ਰੋਗਰਾਮ ਖੁਸ਼ੀਆਂ, ਮਸਤੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੋ ਨਿਬੜਿਆ। ਇਸ ਉਪਰੰਤ ਐਸੋਸੀਏਸ਼ਨ ਦੇ ਮੈਂਬਰਜ਼ ਸਾਹਿਬਾਨ ਅਤੇ ਖਾਸ ਕਰਕੇ ਫੇਸ 9 ਨਿਵਾਸੀਆਂ ਦਾ ਜਿਨ੍ਹਾਂ ਨੇ ਤੀਆਂ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਸ਼ਾਮ ਨੂੰ ਅਨੰਦਮਈ ਬਣਾਉਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਭਵਿੱਖ ਵਿਚ ਅਜਿਹੇ ਤਿਉਹਾਰ ਰਲ ਮਿਲ ਕੇ ਮਨਾਉਣ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *