
ਚੰਡੀਗੜ੍ਹ, 11 ਅਗਸਤ, ਮਨਜੀਤ ਸਿੰਘ ਚਾਨਾ:
ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ‘ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਇਹ ਪੰਜਾਬ, ਪੰਜਾਬੀਅਤ ਅਤੇ ਕਿਸਾਨਾਂ ਦੀ ਜਿੱਤ ਹੈ, ਕਿਉਂਕਿ ਭਾਜਪਾ, ਪੰਜਾਬ ਦੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੀ।
ਉਹਨਾਂ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਐਸਡੀਐਮਜ, ਡੀਸੀਜ ਤੇ ਗਵਰਨਰ ਸਾਹਿਬ ਨੂੰ ਲੈਂਡ ਪੂਲਿੰਗ ਨੀਤੀ ਰੱਦ ਕਰਨ ਲਈ ਮੈਮੋਰੰਡਮ ਦਿੱਤੇ, ਪੰਜਾਬ ਸਰਕਾਰ ਦੇ ਪੁਤਲੇ ਸਾੜੇ, ਰੋਸ ਪ੍ਰਦਰਸ਼ਨ ਕੀਤੇ। ਉਹਨਾਂ ਕਿਹਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸਰਮਾ ਦੀ ਅਗਵਾਈ ਹੇਠ ਭਾਜਪਾ ਦੀ “ਜਮੀਨ ਬਚਾਓ, ਕਿਸਾਨ ਬਚਾਓ” ਯਾਤਰਾ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਸਨ ਤੇ ਆਖਿਰ ਭਗਵੰਤ ਮਾਨ ਦੇ ਉਹਨਾਂ ਦੇ ਘਮੰਡੀ ਲੀਡਰਸ਼ਿਪ ਨੂੰ ਝੁਕਣਾ ਪਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਘੁਟਨਿਆ ‘ਤੇ ਆ ਚੁੱਕੀ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀਆਂ ਤੇ ਲੀਡਰਾਂ ਦਾ ਪਿੰਡਾਂ ਦੇ ਲੋਕਾਂ ਨੇ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਸੀ।