Breaking News
Dashmesh GS Electricals Verka Smart Media Insurance Point Tav Prasad

ਹੁਣ ਟ੍ਰੈਫਿਕ ਨਿਯਮ ਤੋੜਣ ਵਾਲੇ ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੀ ਖੈਰ ਨਹੀਂ!

ਚੰਡੀਗੜ੍ਹ, 13 ਅਗਸਤ, ਪੰਜਾਬੀ ਦੁਨੀਆ ਬਿਊਰੋ:

ਸਿਟੀ ਬਿਊਟੀਫੁੱਲ ‘ਚ ਟ੍ਰੈਫਿਕ ਪੁਲਿਸ ਵਲੋਂ ਨਿੱਤ ਦਿਨ ਕੀਤੀਆਂ ਜਾ ਰਹੀਆਂ ਕਥਿਤ ਜ਼ਿਆਦਤੀਆਂ ਦੇ ਸੰਦਰਭ ਵਿੱਚ ਚੰਡੀਗੜ੍ਹ ਦੇ ਡੀਐਸਪੀ ਟ੍ਰੈਫਿਕ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਉਹਨਾਂ ਸਪੱਸ਼ਟ ਕੀਤਾ ਹੈ ਕਿ ਹੁਣ ਖਾਕੀ ਵਰਦੀ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਪੁਲਿਸ ਕਰਮਚਾਰੀ, ਚਾਹੇ ਉਹ ਵਰਦੀ ਵਿੱਚ ਹੋਵੇ ਜਾਂ ਬਿਨਾਂ ਵਰਦੀ, ਗੱਡੀ ਚਲਾਉਂਦੇ ਸਮੇਂ ਕੋਈ ਨਿਯਮ ਤੋੜਦਾ ਹੈ, ਤਾਂ ਉਸ ‘ਤੇ ਆਮ ਲੋਕਾਂ ਨਾਲੋਂ ਦੁੱਗਣਾ ਜੁਰਮਾਨਾ ਲਾਇਆ ਜਾਵੇਗਾ। ਇਸ ਤੋਂ ਇਲਾਵਾ, ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਸੰਬੰਧੀ ਡੀਐਸਪੀ ਟ੍ਰੈਫਿਕ ਨੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ।

Leave a Reply

Your email address will not be published. Required fields are marked *